ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, ਕੁੰਵਰ ਵਿਜੇ ਪ੍ਰਤਾਪ ਨੇ ਫੜ੍ਹਿਆ 'ਆਪ' ਦਾ ਝਾੜੂ
ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ।
ਅੰਮ੍ਰਿਤਸਰ : ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ( Former IG Kunwar Vijay Pratap join AAP) ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਕਰਨ ਲਈ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ।
ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਜਰੀਵਾਲ ਸਿੱਧਾ ਸਰਕਟ ਹਾਊਸ ਪਹੁੰਚੇ ਅਤੇ ਉਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ’ਚ ( Former IG Kunwar Vijay Pratap join AAP) ਸ਼ਾਮਲ ਕੀਤਾ।
ਇਹ ਪੰਜਾਬ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਹੈ। ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ 1998 ਬੈਚ ਦੇ ਆਈਪੀਐਸ ਅਧਿਕਾਰੀ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਵਿਸ਼ੇਸ਼ ਜਾਂਚ ਟੀਮ ਦਾ ਇੱਕ ਸੀਨੀਅਰ ਮੈਂਬਰ ਸੀ ਜੋ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਿਹਾ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਖਾਰਜ ਕਰ ਦਿੱਤਾ ਸੀ ਅਤੇ ਨਵੀਂ ਐਸਆਈਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ 12 ਅਪ੍ਰੈਲ ਨੂੰ ਸਵੈ-ਇੱਛੁਕ ਰਿਟਾਇਰਮੈਂਟ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਪਰ ਬਾਅਦ ਵਿਚ ਮਨਜ਼ੂਰੀ ਦੇ ਦਿੱਤੀ ਗਈ। ਉਦੋਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ( Former IG Kunwar Vijay Pratap join AAP) ਦੇ ਰਾਜਨੀਤੀ ਵਿੱਚ ਦਾਖਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ।
ਇਹ ਵੀ ਪੜ੍ਹੋ: ਬੇਜ਼ੁਬਾਨਾਂ ਦਾ ਸਹਾਰਾ ਬਣਿਆ ਗੁਰਸਿੱਖ ਪਰਿਵਾਰ, ਅਵਾਰਾ ਦੀ ਦੇਖਭਾਲ ਲਈ ਕੀਤੀ ਨਿਵੇਕਲੀ ਪਹਿਲ