ਕੁੰਵਰ ਪ੍ਰਤਾਪ ਦੇ ਆਪ ’ਚ ਸ਼ਾਮਲ ਹੋਣ ਤੋਂ ਬਾਅਦ ਬੀਬੀ ਬਾਦਲ ਦਾ ਬਿਆਨ,‘ਬਿੱਲੀ ਥੈਲੇ 'ਚੋਂ ਬਾਹਰ ਆ ਗਈ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Harsimrat Badal's reaction after Kunwar Pratap join AAP

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸਆਈਟੀ ਦੇ ਮੁਖੀ ਰਹਿ ਚੁੱਕੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ (Kunwar Vijay Partap In AAP ) ਆਪ ਵਿਚ ਸ਼ਾਮਲ ਹੋਏ।

ਹੋਰ ਪੜ੍ਹੋ: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ,ਕੁੰਵਰ ਵਿਜੇ ਪ੍ਰਤਾਪ ਤੇ ਭਗਵੰਤ ਮਾਨ ਵੀ ਰਹੇ ਮੌਜੂਦ

ਕੁੰਵਰ ਵਿਜੇ ਪ੍ਰਤਾਪ ਦੇ ਆਪ ਵਿਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat  Badal's reaction after Kunwar Pratap join AAP) ਦਾ ਬਿਆਨ ਆਇਆ ਹੈ। ਬੀਬੀ ਬਾਦਲ ਨੇ ਤੰਜ਼ ਕੱਸਦਿਆਂ ਕਿਹਾ ਕਿ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਆਪ ਅਤੇ ਕਾਂਗਰਸ ਬੇਅਦਬੀ ਨਾਲ ਜੁੜੇ ਕੇਸ ਨੂੰ ਸੁਲਝਾਉਣਾ ਨਹੀਂ ਚਾਹੁੰਦੀਆਂ ਸਨ।

ਹੋਰ ਪੜ੍ਹੋ: ਬਜ਼ੁਰਗ ਕੁੱਟਮਾਰ ਮਾਮਲਾ: Twitter ਦਾ ਪੁਲਿਸ ਨੂੰ ਜਵਾਬ- ਘਟਨਾ ਨਾਲ ਸਾਡਾ ਕੋਈ ਲੈਣਾ ਦੇਣਾ ਨਹੀਂ

ਉਹਨਾਂ ਲਿਖਿਆ, ''ਬਿੱਲੀ ਥੈਲੇ 'ਚੋਂ ਬਾਹਰ ਆ ਗਈ ਹੈ। ਹੁਣ ਇਹ ਸਾਫ਼ ਹੈ ਕਿ ਆਪ ਤੇ ਕਾਂਗਰਸ ਕਿਸ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਨਾਲ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੋਵੇਂ ਪਾਰਟੀਆਂ ਕਦੇ ਵੀ ਬੇਅਬਦੀ ਨਾਲ ਜੁੜੇ ਕੇਸਾਂ ਨੂੰ ਸੁਲਝਾਉਣਾ ਨਹੀਂ ਚਾਹੁੰਦੀਆਂ ਅਤੇ ਇਸ ਸੰਜੀਦਾ ਮਸਲੇ ਉੱਤੇ ਆਪਣੇ ਸਿਆਸੀ ਮੁਫ਼ਾਦ ਲਈ ਸਿਆਸਤ ਖੇਡ ਰਹੀਆਂ ਹਨ।''  

ਹੋਰ ਪੜ੍ਹੋ: ਸਿੱਖ ਚਿਹਰਾ ਹੀ ਹੋਵੇਗਾ ਪੰਜਾਬ ਦਾ ਮੁੱਖ ਮੰਤਰੀ : ਕੇਜਰੀਵਾਲ

ਦੱਸ ਦਈਏ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ, ‘ਮੈਂ ਰਾਜਨੀਤੀ ਕਰਨ ਨਹੀਂ ਬਲਕਿ ਇਸ ਦੀ ਪਰਿਭਾਸ਼ਾ ਬਦਲਣ ਆਇਆ ਹਾਂ। ਪੰਜਾਬ 'ਚ ਮਾਫੀਆ ਦਾ ਰਾਜ ਹੋ ਗਿਆ ਹੈ, ਨਾ ਪਤਾ ਲੱਗਦਾ ਕੌਣ ਕਿਸ ਦੇ ਨਾਲ ਹੈ, ਇਹ ਸਭ ਰਲ਼ੇ ਹੋਏ ਨੇ। ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਨੂੰ ਇਨਸਾਫ਼ ਨਹੀਂ ਮਿਲਿਆ ਤਾਂ ਆਮ ਲੋਕਾਂ ਨੂੰ ਕਿਵੇਂ ਮਿਲੇਗਾ’।