ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਏਜੰਸੀ

ਖ਼ਬਰਾਂ, ਪੰਜਾਬ

ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

image

ਮੋਗਾ, 20 ਜੂਨ (ਅਰੁਣ ਗੁਲਾਟੀ) : ਸਥਾਨਕ ਦੋਸਾਂਝ ਰੋਡ ’ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਥਾਣਾ ਮੈਹਣਾ ਦੇ ਏ.ਐਸ.ਆਈ ਸੁਖਪਾਲ ਸਿੰਘ ਨੇ ਦਸਿਆ ਕਿ ਸਵਰਨ ਸਿੰਘ ਪੁੱਤਰ ਮਲਕੀਤਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਲੋਂ ਪੁਲਿਸ ਨੂੰ ਦਿਤੇ ਬਿਆਨ ਵਿਚ ਕਿਹਾ ਕਿ ਉਸ ਦਾ ਭਰਾ ਹਰਭਜਨ ਸਿੰਘ ਜੋ ਕਿ ਅਪਣੇ ਮੋਟਰਸਾਈਕਲ ’ਤੇ ਮੋਗਾ ਤੋਂ ਪਿੰਡ ਨੂੰ ਆ ਰਿਹਾ ਸੀ, ਜਦ ਉਹ ਦੋਸਾਂਝ ਰੋਡ ਦੇ ਕੋਲ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਅਪਣੀ ਕਾਰ ਨੂੰ ਲਾਪਰਵਾਹੀ ਨਾਲ ਚਲਾਉਦਿਆਂ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਮਾਰ ਦਿਤੀ, ਜਿਸ ਨਾਲ ਉਸ ਦਾ ਭਰਾ ਬੁਰੀ ਤਰਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਜਸਪਾਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਐਫ.ਸੀ.ਆਈ.ਰੋਡ. ਮੋਗਾ ਵਿਰੁਧ ਮਾਮਲਾ ਦਰਜ ਕਰ ਲਿਆ ਹੈ।