ਰਵਨੀਤ ਸਿੰਘ ਬਿੱਟੂ ਐਸ.ਸੀ. ਕਮਿਸ਼ਨ ਅੱਗੇ ਹੋਏ ਪੇਸ਼
'ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ'
ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ (Ravneet Singh Bittu SC Appeared before the Commission) ਵੱਲੋਂ ਤੈਅ ਸਮੇਂ ‘ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ (Ravneet Singh Bittu SC Appeared before the Commission) ਵੱਲੋਂ ਆਪਣਾ ਪੱਖ ਰੱਖਦਿਆਂ ਕਿਹਾ ਗਿਆ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ
ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਹਨਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਜਿਸ ‘ਤੇ ਕਮਿਸ਼ਨ ਨੇ ਉਹਨਾਂ ਨੂੰ 2 ਦਿਨਾਂ ਵਿੱਚ ਆਪਣਾ ਪੱਖ ਲਿਖਤੀ ਤੌਰ ਤੇ ਪੇਸ਼ ਕਰਨ ਲਈ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਪੂਰੀ ਕੀਤੀ Fans ਦੀ ਡਿਮਾਂਡ, ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਬੇਟੇ ਦੀ ਤਸਵੀਰ