‘ਜਥੇਦਾਰ’ ਨਾਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਪੰਜਾਬ

‘ਜਥੇਦਾਰ’ ਨਾਲ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕੀਤੀ ਮੁਲਾਕਾਤ

image

ਅੰਮਿ੍ਰਤਸਰ, 20 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸਕੱਤਰੇਤ ਵਿਖੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਮੁਲਾਕਾਤ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਵਿਜੇ ਸਾਂਪਲਾ ਨੇ ਜਥੇਦਾਰ  ਨਾਲ ਇਕ ਘੰਟੇ ਤੋਂ ਵੱਧ ਮੁਲਾਕਾਤ ਕੀਤੀ। 
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਂਪਲਾ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨਾਲ ਐਸਸੀ ਨਾਲ ਸਬੰਧਤ ਮਸਲਿਆਂ ’ਤੇ ਗੱਲਬਾਤ ਕੀਤੀ ਹੈ ਕਿਉਂਕਿ ਉਹ ਐਸਸੀ ਕਮਿਸ਼ਨ ਦੇ ਚੇਅਰਮੈਨ ਹਨ ਤੇ ਐਸਸੀ ਭਾਈਚਾਰੇ ਦੇ ਪੈਦਾ ਹੋਣ ਵਾਲੇ ਮਸਲੇ ’ਤੇ ਹੀ ਗੱਲ ਕਰਦੇ ਹਨ। ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਤੋਂ ਬਾਅਦ ਪੰਜਾਬ ਵਿਚ ਉਪ ਮੁੱਖ ਮੰਤਰੀ ਐਸਸੀ ਬਣਾਉਣ ’ਤੇ ਉਨ੍ਹਾਂ ਕਿਹਾ ਕਿ ਬਤੌਰ ਚੇਅਰਮੈਨ ਉਨ੍ਹਾਂ ਨੂੰ ਖ਼ੁਸ਼ੀ ਹੋਵੇਗੀ ਕਿ ਪੰਜਾਬ ਜਾਂ ਕਿਸੇ ਵੀ ਸੂਬੇ ’ਚ ਮੁੱਖ ਮੰਤਰੀ, ਉਪ ਮੁੱਖ ਮੰਤਰੀ ਜਾਂ ਕਿਸੇ ਵੱਡੇ ਅਹੁਦੇ ’ਤੇ ਐਸਸੀ ਵਿਅਕਤੀ ਅਪਣੀਆਂ ਸੇਵਾਵਾਂ ਦੇਵੇ।