ਫਰੀਦਕੋਟ 'ਚ ਗੁਰੂਘਰ 'ਚ ਲੱਗੀ ਅੱਗ, ਅਗਨ ਭੇਟ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਪਾਇਆ ਕਾਬੂ

photo

 

ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਬੀਤੀ ਰਾਤ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ 'ਤੇ ਕਾਬੂ ਪਾਇਆ। ਪਹਿਲੀ ਨਜ਼ਰੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੱਭਿਆਚਾਰ ਤੇ ਵਿਰਸਾ : ਘਰਾਂ ਵਿਚੋਂ ਅਲੋਪ ਹੋਇਆ ਨਲਕਾ

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਨੁਸਾਰ ਘਟਨਾ ਸਮੇਂ ਪਵਿੱਤਰ ਗ੍ਰੰਥ ਦੇ 7 ਸੰਸਕਰਣ ਸਨ, ਜਿਨ੍ਹਾਂ ਵਿਚੋਂ ਇੱਕ ਸੰਸਕਰਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਸੰਗਤਾਂ ਅਤੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਪੁਲਿਸ ਫੋਰਸ ਅਤੇ ਐੱਸਐੱਸਪੀ ਹਰਜੀਤ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਬ੍ਰਿਟੇਨ ਵਿਚ ਲਾਂਚ ਹੋਈ ਦੁਨੀਆਂ ਦੀ ਪਹਿਲੀ Saliva Pregnancy Test Kit

ਉਕਤ ਅੱਗਜ਼ਨੀ ਦੀ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਵੀ ਦਿਤੀ ਗਈ ਸੀ। ਉਥੋਂ ਇਕ ਟੀਮ ਆ ਰਹੀ ਹੈ, ਜੋ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਅਗਨ ਭੇਟ  ਹੋਏ ਸਰੂਪ ਨੂੰ ਆਪਣੇ ਨਾਲ ਲੈ ਕੇ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਮਹਿਜ਼ ਹਾਦਸਾ ਹੈ ਜਾਂ ਕਿਸੇ ਨੇ ਕੁਝ ਗਲਤ ਕੀਤਾ ਹੈ।