ਲੁਧਿਆਣਾ ਲੁੱਟ ਮਾਮਲਾ: ਹੁਣ ਤਕ 7 ਕਰੋੜ 14 ਲੱਖ 700 ਰੁਪਏ ਬਰਾਮਦ, 18 ਦੀ ਹੋਈ ਗ੍ਰਿਫ਼ਤਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੂੰ ਮਿਲਿਆ ਮੁਲਜ਼ਮਾਂ ਦਾ 23 ਜੂਨ ਤਕ ਦਾ ਰਿਮਾਂਡ

File Photo

 

ਲੁਧਿਆਣਾ: ਲੁਧਿਆਣਾ ਲੁੱਟ ਮਾਮਲੇ ਵਿਚ ਪੁਲਿਸ ਨੇ ਹੁਣ ਤਕ 7 ਕਰੋੜ 14 ਲੱਖ 700 ਰੁਪਏ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦਿਤੀ ਹੈ। ਕਰੋੜ 49 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਅੱਜ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਸ ਦੌਰਾਨ ਪੁਲਿਸ ਨੇ ਜੂਨ ਤਕ ਰਿਮਾਂਡ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਕੁਲਦੀਪ ਸਿੰਘ ਵੈਦ

ਪ੍ਰੈਸ ਨੋਟ ਜਾਰੀ ਕਰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜਾਣਕਾਰੀ ਦਿਤੀ ਹੈ ਕਿ ਪੁਲਿਸ 18 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ ਤੱਕ 7 ਕਰੋੜ 14 ਲੱਖ 700 ਰੁਪਏ ਅਤੇ ਕਰੂਜ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਅਦਾਲਤ ਨੂੰ ਦਸਿਆ ਕਿ 13 ਲੱਖ ਰੁਪਏ ਅਜੇ ਵੀ ਬਰਾਮਦ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਡੀ.ਵੀ.ਆਰ. ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਜਾਣਾ ਹੈ। ਇਸ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਨੇ 10 ਲੋਕਾਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿਤਾ ਸੀ।