ਫ਼ਰੀਦਕੋਟ ਜ਼ਿਲ੍ਹੇ ਦੇ 2 ਆਦਰਸ਼ ਸਕੂਲਾਂ ਦੇ ਅਧਿਆਪਕਾਂ ਸਮੇਤ ਕਰੀਬ 39 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਸਬੰਧੀ ਨੋਟਿਸ ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਰੇ ਮੁਲਾਜ਼ਮਾਂ ਨੇ ਨੌਕਰੀ ਬਹਾਲ ਰੱਖੇ ਜਾਣ ਦੀ ਕੀਤੀ ਮੰਗ 

Punjab News

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਹਟਾਉਣ ਦੀ ਹੋਈ ਹੈ ਹਦਾਇਤ : ਜ਼ਿਲ੍ਹਾ ਸਿਖਿਆ ਅਫ਼ਸਰ

ਫ਼ਰੀਦਕੋਟ : ਜ਼ਿਲ੍ਹੇ ਦੇ ਪਿੰਡ ਪੱਕਾ ਅਤੇ ਮਿਡੂਮਾਨ ਵਿਖੇ ਸਥਿਤ ਆਦਰਸ਼ ਸਕੂਲਾਂ ਦੇ ਕਰੀਬ 5-6 ਸਾਲਾਂ ਤੋਂ ਨੌਕਰੀ ਕਰ ਰਹੇ ਕੱਚੇ ਅਧਿਆਪਕਾਂ ਸਮੇਤ ਹੋਰ ਵੱਖ-ਵੱਖ ਦਰਜੇ ਦੇ ਕਰੀਬ 39 ਕਰਮਚਾਰੀਆਂ ਨੂੰ ਨੌਕਰੀ ਤੋਂ ਕਿਸੇ ਵੇਲੇ ਵੀ ਕੱਢੇ ਜਾਣ ਦੇ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਹਵਾਲਾ ਦੇ ਕੇ ਹਟਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਭਾਰਤ ਨੇ ਜਿੱਤਿਆ ਮਹਿਲਾ ਐਮਰਜਿੰਗ ਏਸ਼ੀਆ ਕੱਪ ਦਾ ਖ਼ਿਤਾਬ 

ਅੱਜ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿਖਿਆ ਅਫ਼ਸਰ ਨੂੰ ਮਿਲ ਕੇ ਅਪਣੀ ਨੌਕਰੀ ਦੀ ਬਹਾਲੀ ਲਈ ਫਰਿਆਦ ਕਰਨ ਆਏ ਮੁਲਾਜ਼ਮਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦਸਿਆ ਕਿ ਉਨ੍ਹਾਂ ਨੂੰ ਮੈਨੇਜਮੈਂਟ ਵਲੋਂ ਭਰਤੀ ਕੀਤਾ ਗਿਆ ਸੀ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਨੌਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਤਾਂ ਆਸ ਲਗਾਈ ਸੀ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨੂੰ ਪੱਕਾ ਕਰੇਗੀ ਪਰ ਹੁਣ ਤਾਂ ਉਨ੍ਹਾਂ ਦੀਆਂ ਕੱਚੀਆਂ ਨੌਕਰੀਆਂ ਵੀ ਜਾਣ ਦਾ ਡਰ ਹੈ। 

ਮੁਲਾਜ਼ਮਾਂ ਨੇ ਦਸਿਆ ਕਿ ਮਾਨਯੋਗ ਅਦਾਲਤ ਵਿਚ ਕੋਈ ਕੇਸ ਚੱਲ ਰਿਹਾ ਜਿਸ ਵਿਚ ਸਟੇਅ ਆਰਡਰ ਹੋਏ ਸਨ ਅਤੇ ਉਨ੍ਹਾਂ ਦਾ ਹਵਾਲਾ ਦੇ ਕੇ ਉਨ੍ਹਾਂ ਦੀ ਨੌਕਰੀ ਖੋਹੀ ਜਾ ਰਹੀ ਹੈ। ਮੁਲਾਜ਼ਮਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾਣ ਤਾਂ ਜੋ ਉਹ ਬੇਰੁਜ਼ਗਾਰੀ ਹੋਣ ਤੋਂ ਬਚ ਸਕਣ।
ਇਸ ਪੂਰੇ ਮਾਮਲੇ ਬਾਰੇ ਜ਼ਿਲ੍ਹਾ ਸਿਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਮਾਮਲਾ ਹੈ ਅਤੇ ਡੀਜੀ ਸਾਹਬ ਵਲੋਂ ਹੁਕਮ ਹੋਏ ਹਨ ਅਤੇ ਕਰੀਬ 39 ਮੁਲਾਜ਼ਮਾਂ ਨੂੰ ਕਢਿਆ ਜਾ ਰਿਹਾ ਹੈ।