Amritsar News : ਗਿਆਨੀ ਗੁਰਮੁਖ ਸਿੰਘ ਨੇ ਮੁੜ ਸੰਭਾਲੀ ਹੈੱਡ ਗ੍ਰੰਥੀ ਦੀ ਸੇਵਾ,ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਮੁੜ ਸੰਭਾਲਿਆ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਲੱਗੀ ਸੀ ਤਨਖ਼ਾਹ

ਗਿਆਨੀ ਗੁਰਮੁਖ ਸਿੰਘ ਨੇ ਮੁੜ ਸੰਭਾਲੀ ਹੈੱਡ ਗ੍ਰੰਥੀ ਦੀ ਸੇਵਾ

Amritsar News in Punjabi : ਗਿਆਨੀ ਗੁਰਮੁਖ ਸਿੰਘ ਨੇ ਮੁੜ ਹੈੱਡ ਗ੍ਰੰਥੀ ਦੀ ਸੇਵਾ ਸੰਭਾਲ ਲਈ ਹੈ। ਉਹ ਪਿਛਲੇ ਕੁਝ ਸਮੇਂ ਤੋਂ ਲਾਂਭੇ ਸਨ ਕਾਰਨ ਇਹ ਸੀ ਕਿ ਜਦੋਂ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਅਕਾਲ ਤਖ਼ਤ ਸਾਹਿਬ ’ਤੇ ਇਹ ਸ਼ਿਕਾਇਤ ਕੀਤੀ ਗਈ ਕਿ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਸੌਦਾ ਸਾਧ ਨੂੰ ਮਾਫ਼ੀ ਅਕਾਲ ਤਖ਼ਤ ਸਾਹਿਬ ਤੇ ਦਬਾਅ ਪਾ ਕੇ ਦਵਾਈ ਸੀ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮੇਤ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੇ ਅਕਾਲੀ ਲੀਡਰਸ਼ਿਪ ਸਮੇਤ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਜਿਹੜੇ ਸੌਦਾ ਸਾਧ ਮੁਆਫ਼ੀ ਪਰਿਕਰਮ ਵਿਚ ਸ਼ਾਮਲ ਸਨ।

ਇਸੇ ਤਰ੍ਹਾਂ ਗਿਆਨੀ ਗੁਰਮੁੱਖ ਸਿੰਘ ਦਾ ਨਾਂ ਵੀ ਉਸ ਸਾਰੇ ਘਟਨਾਕ੍ਰਮ ਵਿਚ ਆਉਂਦਾ ਸੀ। ਜਦੋਂ ਦ2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮਾ ਜਾਰੀ ਹੋਇਆ ਉਸ ਵਿਚ ਗਿਆਨੀ ਗੁਰਮੁੱਖ ਸਿੰਘ ਨੂੰ ਵੀ ਸੇਵਾ ਲਗਾਈ ਗਈ। ਹੁਣ ਗਿਆਨੀ ਗੁਰਮੁੱਖ ਸਿੰਘ ਨੇ ਆਪਣੀ ਸੇਵਾ ਪੂਰੀ ਕਰ ਲਈ ਹੈ ਅਤੇ ਮੁੜ ਹੈੱਡ ਗ੍ਰੰਥੀ ਦੀ ਸੇਵਾ ’ਤੇ ਬਹਾਲ ਹੋ ਗਏ ਹਨ।  

(For more news apart from  Giani Gurmukh Singh resumes service as Head Granthi, resumes post after completing religious punishment News in Punjabi, stay tuned to Rozana Spokesman)