ਉਮੈਦਪੁਰ ਤੇ ਖੀਰਨੀਆਂ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ
ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਵਲੋਂ ਅੱਜ ਸਤਲੁਜ...
ਮਾਛੀਵਾੜਾ ਸਾਹਿਬ, ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜੱਥੇ. ਸੰਤਾ ਸਿੰਘ ਉਮੈਦਪੁਰ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਵਲੋਂ ਅੱਜ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਗਿਆ ਅਤੇ ਦਰਿਆ ਦੇ ਆਸ-ਪਾਸ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਸਤਲੁਜ ਵਿਚ ਬਾਰਿਸ਼ ਦੌਰਾਨ ਵੱਧਦਾ ਪਾਣੀ ਉਨ੍ਹਾਂ ਦੀਆਂ ਜਮੀਨਾਂ ਨੂੰ ਢਾਹ ਲਗਾ ਰਿਹਾ ਹੈ
ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ। ਕਿਸਾਨਾਂ ਅਨੁਸਾਰ ਇਸ ਵਾਰ ਸਰਕਾਰ ਵਲੋਂ ਪਾਣੀ ਦਾ ਵਹਾਅ ਰੋਕਣ ਅਤੇ ਉਨ੍ਹਾਂ ਦੀਆਂ ਜਮੀਨਾਂ ਬਚਾਉਣ ਲਈ ਠੋਕਰਾਂ ਦੀ ਬਿਲਕੁਲ ਵੀ ਮੁਰੰਮਤ ਨਹੀਂ ਕੀਤੀ ਅਤੇ ਨਾ ਹੀ ਧੁੱਸੀ ਬੰਨ੍ਹ ਨੇੜ੍ਹੇ ਪੈ ਰਹੀਆਂ ਖ਼ਾਰਾਂ 'ਤੇ ਮਿੱਟੀ ਪਾਉਣ ਲਈ ਕੋਈ ਪ੍ਰਬੰਧ ਕੀਤੇ ਗਏ ਹਨ। ਜੇਕਰ ਪਹਾੜ੍ਹਾਂ ਵਿਚ ਮੀਂਹ ਜਿਆਦਾ ਪੈ ਗਿਆ ਤਾਂ ਸਤਲੁਜ ਦਰਿਆ ਵਿਚ ਹੜ੍ਹ ਵਾਲੀ ਸਥਿਤੀ ਆਉਣ 'ਤੇ ਦਰਿਆ ਕਿਨਾਰੇ ਵਸਦੇ ਲੋਕਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ।
ਉਮੈਦਪੁਰ ਤੇ ਖੀਰਨੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਰਿਆ ਕਿਨਾਰੇ ਵਸਦੇ ਲੋਕਾਂ ਦੇ ਜਾਨ-ਮਾਲ ਦੀ ਰਾਖ਼ੀ ਅਤੇ ਜਿੱਥੇ ਵੀ ਪਾਣੀ ਜਮੀਨਾਂ ਨੂੰ ਢਾਹ ਲਗਾ ਰਿਹਾ ਹੈ ਜਾਂ ਬੰਨ੍ਹ ਨੇੜ੍ਹੇ ਖ਼ੋਰਾ ਲਗਾ ਰਿਹਾ ਹੈ ਉਸਦੀ ਤੁਰੰਤ ਮੁਰੰਮਤ ਕੀਤੀ ਜਾਵੇ।ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਭਵਿੱਖ ਵਿਚ ਸਤਲੁਜ ਦਰਿਆ ਕਿਨਾਰੇ ਵਸਦੇ ਲੋਕਾਂ ਦਾ ਜਾਨ ਮਾਲ ਦਾ ਕੋਈ ਵੀ ਨੁਕਸਾਨ ਹੋਇਆ ਉਸ ਲਈ ਸਿੱਧੇ ਤੌਰ 'ਤੇ ਕਾਂਗਰਸ ਸਰਕਾਰ ਜਿੰਮੇਵਾਰ ਹੋਵੇਗੀ।