ਭੇਜੀ ਪੁਸ਼ਾਕ ਦੇ ਮਾਮਲੇ ਦਾ ਪੂਰਾ ਸੱਚ ਪੰਜਾਬ ਦੇ ਲੋਕਾਂ ਸਾਹਮਣੇ ਲਿਆਵੇ ਸਰਕਾਰ
ਬਹਿਬਲਪਰੁ,ਬਰਗਾੜੀ੍ਹ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਸਮੁੱਚੀਆਂ ਘਟਨਾਵਾਂ ਦੌਰਾਨ ਗੁਰੂ ਗ੍ਰੰਥ ਸਾਹਿਬ
ਸੰਗਰੂਰ,20 ਜੁਲਾਈ ਬਲਵਿੰਦਰ ਸਿੰਘ ਭੁੱਲਰ)-ਬਹਿਬਲਪਰੁ,ਬਰਗਾੜੀ੍ਹ ਅਤੇ ਬੁਰਜ ਜਵਾਹਰ ਸਿੰਘ ਵਾਲਾ ਦੀਆਂ ਸਮੁੱਚੀਆਂ ਘਟਨਾਵਾਂ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਤ ਸੂਬਾ ਸਰਕਾਰ ਵਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਸਮੇਸ਼ ਪਿਤਾ ਦਾ ਸਵਾਂਗ ਰਚਾਉਣ ਲਈ ਭੇਜੀ ਪੁਸ਼ਾਕ ਦੇ ਮਾਮਲੇ ਦਾ ਪੂਰਾ ਸੱਚ ਪੰਜਾਬ ਦੇ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ ਤਾਂ ਕਿ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। ਪੁਲਿਸ ਲਾਈਨ ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਜਿਲਾ੍ਹ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਿੱਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਗਟ ਕੀਤੇ। ਉਨ੍ਹਾਂ ਗੱਲਬਾਤ ਕਰਦਿਆਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਪਿਛਲੇ 50 ਸਾਲਾਂ ਤੋਂ ਲੈ ਕੇ ਹੁਣ ਤੱਕ ਸਿਰਫ਼ ਝੂਠ ਅਤੇ ਫ਼ਰੇਬ ਦੀ ਰਾਜਨੀਤੀ ਹੀ ਕੀਤੀ ਹੈ ਪਰ ਹੁਣ ਇਨ੍ਹਾਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕੈਪਟਨ ਸਰਕਾਰ ਦੀ ਇਸ ਮਾਮਲੇ ਨੂੰ ਲੈ ਕੇ ਢਿੱਲੀ ਕਾਰਗੁਜਾਰੀ ਸਵਾਲਾਂ ਦੇ ਘੇਰੇ ਵਿਚ ਹੈ। ਇਸ ਸੱਚਾਈ ਦਾ ਭਲੀ ਭਾਂਤ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਗੱਲਾਂ ਵਿਚ ਆ ਕੇ ਕਿਸੇ ਕੀਮਤ ਮੁਆਫ਼ੀ ਨਹੀਂ ਦੇਣਗੇ।