5 ਜ਼ਿਲਿ੍ਹਆਂ ਵਿਚ ਰੈਪਿਡ ਐਂਟੀਜਨ ਟੈਸਟਿੰਗ ਸ਼ੁਰੂ : ਬਲਬੀਰ ਸਿੰਘ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2365 ਰੈਪਿਡ ਐਂਟੀਜਨ ਟੈਸਟ ਕੀਤੇ

ੲੋਤਵਗੀ ਏਗ੍ਪਹ

ਚੰਡੀਗੜ੍ਹ, 20 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਜਲੰਧਰ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ.ਨਗਰ ਵਿਖੇ ਰੈਪਿਡ ਐਂਟੀਜਨ ਜਾਂਚ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਨ੍ਹਾਂ ਜ਼ਿਲਿ੍ਹਆਂ ਵਿਚ ਹੁਣ ਤਕ ਕੁੱਲ 2365 ਰੈਪਿਡ ਐਂਟੀਜਨ ਟੈਸਟ ਕਰਵਾਏ ਗਏ ਹਨ, ਜਿਨ੍ਹਾਂ ਵਿਚੋਂ 197 ਪਾਜ਼ੇਟਿਵ ਅਤੇ 2168 ਟੈਸਟ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਤਿੰਨ ਹੋਰ ਜ਼ਿਲਿ੍ਹਆਂ ਕਪੂਰਥਲਾ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ ਨੂੰ ਹਦਾਇਤ ਕੀਤੀ ਗਈ ਹੈ

ਕਿ ਉਹ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ੀ ਲਿਆਉਣ ਲਈ ਇਸ ਜਾਂਚ ਨੂੰ ਸ਼ੁਰੂ ਕਰਨ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ.-19 ਦੀ ਲਾਗ ਦਾ ਜਲਦੀ ਪਤਾ ਲਗਾਉਣ ਅਤੇ ਪ੍ਰਬੰਧਨ ਲਈ ਰੈਪਿਡ ਐਂਟੀਜੇਨ ਜਾਂਚ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਐਸਆਰਐਸ -ਕੋਵ -2 ਐਂਟੀਜਨ ਦੀ ਗੁਣਾਤਮਕ ਜਾਂਚ ਲਈ ਤੇਜ਼ ਐਂਟੀਜੇਨ ਟੈਸਟ ਕਿੱਟਾਂ ਇਕ ਤੇਜ਼ ਤੇ ਵਧੀਆ ਕ੍ਰੋਮੈਟੋਗ੍ਰਾਫਿਕ ਇਮਿਊਨੈਂਸੀ ਹੈ। ਇਹ ਐਸ ਡੀ ਬਾਇਉਸੈਂਸਰ ਦੁਆਰਾ ਵਿਕਸਤ ਕੀਤਾ ਗਿਆ ਹੈ ਅਤੇ 30 ਮਿੰਟਾਂ ਦੇ ਅੰਦਰ ਟੈਸਟ ਦੇ ਨਤੀਜੇ ਪ੍ਰਦਾਨ ਕਰਦਾ ਹੈ।