ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਵਿਖੇ ਕੀਤਾ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ

ਏਜੰਸੀ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਵਿਖੇ ਕੀਤਾ 100 ਬਿਸਤਿਰਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਉਦਘਾਟਨ

image

ਬਠਿੰਡਾ, 20 ਜੁਲਾਈ (ਸੁਖਜਿੰਦਰ ਮਾਨ): ਕਰੋਨਾ ਮਹਾਂਮਾਰੀ ਦੀ ਸੰਭਾਵੀ ਤੀਜ਼ੀ ਲਹਿਰ ਨੂੰ ਦੇਖਦਿਆਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਕਣਕਵਾਲ (ਤਲਵੰਡੀ ਸਾਬੋ) ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲੇ ਕੋਵਿਡ ਹਸਪਤਾਲ ਦਾ ਵਰਚੂਅਲ ਤੌਰ ’ਤੇ ਉਦਘਾਟਨ ਕੀਤਾ। ਇਸ ਹਸਪਤਾਲ ਨੂੰ ਸੂਬਾ ਸਰਕਾਰ ਵਲੋਂ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਡ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਲਈ ਮੁੱਖ ਮੰਤਰੀ ਨੇ ਧਨਵਾਦ ਵੀ ਕੀਤਾ। 
ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਇਲਾਕੇ ਨਾਲ ਅਪਣੀਆਂ ਪੁਰਾਣੀਆਂ ਜੁੜੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ। ਐਚ.ਐਮ.ਈ.ਐਲ. ਰਿਫ਼ਾਇਨਰੀ ਨੇ ਹਸਪਤਾਲ ਦੀ ਸਥਾਪਨਾ ਲਈ 2.6 ਏਕੜ ਜਗ੍ਹਾ ਦਿਤੀ ਸੀ। ਇਹ ਜਗ੍ਹਾ ਲੋੜ ਮੁਤਾਬਕ ਭਵਿੱਖ ਵਿਚ 200 ਬਿਸਤਰਿਆਂ ਤਕ ਵਿਸਤਾਰ ਕਰਨ ਲਈ ਉਚਿਤ ਹੈ। ਐਚ.ਐਮ.ਈ.ਐਲ. ਦੇ ਮੁੱਖ ਕਾਰਜਕਾਰੀ ਅਫ਼ਸਰ ਪ੍ਰਭ ਦਾਸ ਨੇ ਵੀ ਇਸ ਮੌਕੇ ਸੰਬੋਧਨ ਕੀਤਾ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਿਕਾਰਡ ਸਮੇਂ ਵਿਚ ਅਜਿਹੀ ਸੰਸਥਾ ਸਥਾਪਤ ਕੀਤੇ ਜਾਣ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੌਮੀ ਹੰਗਾਮੀ ਹਾਲਾਤ ਦੇ ਮੱਦੇਨਜ਼ਰ ਦਿ੍ਰੜ ਇਰਾਦੇ ਨਾਲ ਔਕੜਾਂ ਦਾ ਸਾਹਮਣਾ ਕੀਤਾ ਗਿਆ ਹੈ ਅਤੇ ਇਸ ਮੁਸ਼ਕਲ ਮੌਕੇ ਹਾਲਾਤ ਨਾਲ ਨਜਿੱਠਣ ਲਈ ਨੌਜਵਾਨ ਅਫ਼ਸਰ ਵਧਾਈ ਦੇ ਪਾਤਰ ਹਨ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਮੁਹਾਲੀ ਵਿਚ ਵੀ ਅਜਿਹਾ ਸੰਸਥਾਨ ਛੇਤੀ ਹੀ ਸਥਾਪਤ ਕੀਤਾ ਜਾਵੇਗਾ। ਇਸ ਵਰਚੂਅਲ ਪ੍ਰੋਗਰਾਮ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਐਂਡ ਸਾਇੰਸ ਦੇ ਉਪ ਕੁੱਲਪਤੀ ਡਾ. ਰਾਜ ਬਹਾਦਰ, ਡਾਇਰੈਕਟਰ ਹੈਲਥ ਐਂਡ ਫ਼ੈਮਲੀ ਵੈਲਫ਼ੇਅਰ ਜੀਬੀ ਸਿੰਘ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਆਦਿ ਅਧਿਕਾਰੀ ਹਾਜ਼ਰ ਰਹੇ।   
 
ਇਸ ਖ਼ਬਰ ਨਾਲ ਸਬੰਧਤ ਫੋਟੋ 20 ਬੀਟੀਆਈ 07 ਵਿਚ ਹੈ।