ਜ਼ਮੀਨ ਖੁੱਸਣ ਦੇ ਡਰ ਤੋਂ ਕਲਯੁੱਗੀ ਪੁੱਤ ਨੇ ਬਜ਼ੁਰਗ ਪਿਤਾ ਦਾ ਕਰੰਟ ਲੱਗਾ ਕੇ ਬੇਰਹਿਮੀ ਨਾਲ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਜ਼ੁਰਗ ਨੂੰ ਰੋਟੀ ਦੇਣ ਤੋਂ ਇਨਕਾਰੀ ਕਲਯੁਗੀ ਪੁੱਤਰ ਦਾ ਕਾਰਾ

Elderly father electrocuted to death by Kalyugi son for fear of losing land

ਗੁਰਦਾਸਪੁਰ (ਅਵਤਾਰ ਸਿੰਘ) ਗੁਰਦਾਸਪੁਰ ਦੇ ਪਿੰਡ ਜਫ਼ਰਵਾਲ ਵਿਚ ਇਕ ਕਲਯੁੱਗੀ ਪੁੱਤਰ ਵੱਲੋਂ ਜ਼ਮੀਨ ਖੁੱਸਣ ਦੇ ਡਰੋਂ ਆਪਣੇ ਬਜ਼ੁਰਗ ਪਿਤਾ ਦਾ ਕਰੰਟ ਲੱਗਾ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲਾਸ਼ ਨੂੰ ਖ਼ੁਰਦ ਬੁਰਦ ਕਰਨ ਲਈ ਉਸ ਨੇ ਪਿੰਡ ਵਾਲਿਆਂ ਸਾਹਮਣੇ ਸੱਪ ਡੰਗਣ ਦਾ ਬਹਾਨਾ ਲਾ ਕੇ ਰਾਤ ਨੂੰ ਹੀ ਸਸਕਾਰ ਕਰ ਦਿੱਤਾ। ਅੰਤਿਮ ਸਸਕਾਰ ਦੀ ਖਬਰ ਨਾ ਦੇਣ ’ਤੇ ਵੱਡੇ ਭਰਾ ਨੂੰ ਸ਼ੱਕ ਹੋਇਆ  ਤੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਬਜ਼ੁਰਗ ਤਰਸੇਮ ਸਿੰਘ ਦੇ ਵੱਡੇ ਪੁੱਤਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਉਸਦੇ ਛੋਟੇ ਭਰਾ ਹਰਪਾਲ ਸਿੰਘ ਨੇ ਹੀ ਪਿਤਾ ਨੂੰ ਕਰੰਟ ਲੱਗਾ ਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਤਰਸੇਮ ਸਿੰਘ  ਕੋਲ 12 ਏਕੜ ਦੇ ਕਰੀਬ ਜ਼ਮੀਨ ਸੀ ਜੋ ਪਿਤਾ ਨੇ ਸਾਡੇ ਦੋਵਾਂ ਵਿੱਚ ਵੰਡ ਦਿੱਤੀ ਸੀ ਅਤੇ ਪਿਤਾ ਮੇਰੇ ਕੋਲ ਮੁਹਾਲੀ ਵਿਚ ਰਹਿੰਦਾ ਸੀ। ਪਿਛਲੇ ਕੁਝ ਦਿਨਾਂ ਤੋਂ ਉਹ ਪਿੰਡ ਛੋਟੇ ਭਰਾ ਨੂੰ ਮਿਲਣ ਲਈ ਗਏ ਹੋਏ ਸਨ ।

ਛੋਟਾ ਭਰਾ ਪਿਤਾ ਨੂੰ ਰੋਟੀ ਨਹੀਂ ਦਿੰਦਾ ਸੀ ਅਤੇ ਪਿਤਾ ਨਾਲ ਲੜਾਈ ਝਗੜਾ ਕਰਦਾ ਸੀ ਜਿਸ ਕਰਕੇ ਪਿਤਾ ਨੇ ਇਸ ਨੂੰ ਦਬਕਾ ਮਾਰਿਆ ਕਿ ਉਹ ਜ਼ਮੀਨ ਦੀ ਰਜਿਸਟਰੀ ਤੁੜਵਾ ਕੇ ਜ਼ਮੀਨ ਫਿਰ ਆਪਣੇ ਨਾਮ ਕਰਵਾ ਲਵੇਗਾ। ਜਿਸ ਕਰਕੇ ਜ਼ਮੀਨ ਖੁੱਸਣ ਦੇ ਡਰ ਤੋਂ ਉਸਨੇ ਪਿਤਾ ਨੂੰ ਰਾਤ ਨੂੰ ਸੁੱਤੇ ਪਏ ਕਰੰਟ ਲਗਾ ਦਿੱਤਾ। 15 ਮਿੰਟ ਤੱਕ ਤੜਫ਼ਨ ਤੋਂ ਬਾਅਦ ਪਿਤਾ ਦੀ ਮੌਤ ਹੋ ਗਈ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਰਾਤ ਨੂੰ ਹੀ ਲਾਸ਼ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ  ਉਸਨੇ  ਮੈਨੂੰ ਫੋਨ ਕਰਕੇ ਕਿਹਾ ਕਿ ਪਿਤਾ ਨੂੰ ਸੱਪ ਨੇ  ਡੰਗ ਮਾਰ ਲਿਆ।

ਇਸ ਲਈ ਉਸਦੀ ਮੌਤ ਹੋ ਗਈ ਹੈ ਜਦ ਉਸਨੇ ਇਸਦੀ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਸ ਨੂੰ ਭਰਾ ਨੇ ਹੀ ਕਰੰਟ ਲਗਾ ਕੇ ਮਾਰਿਆ ਹੈ ਜਿਸਤੋਂ ਬਾਅਦ ਉਸਨੇ ਪੁਲਿਸ ਨੂੰ ਸੂਚਿਤ ਕਰ ਦਿਤਾ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਦੋਸ਼ੀ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਦੋਸ਼ੀ ਨੇ ਆਪਣਾ ਜ਼ੁਰਮ ਵੀ ਕਬੁਲ ਕਰ ਲਿਆ ਹੈ।

ਘਟਨਾ ਦੀ ਜਾਂਕਾਰੀ ਮਿਲਣ ਤੇ ਮੌਕੇ ਤੇ  ਪਹੁੰਚੇ ਐਸਐਚਓ ਅਮਨਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਪੁੱਤਰ ਨੇ ਆਪਣੇ ਪਿਤਾ ਦਾ ਜ਼ਮੀਨ ਨੂੰ ਲੈ ਕੇ ਕਤਲ ਕਰ ਦਿੱਤਾ ਹੈ ਅਤੇ ਵੱਡੇ ਭਰਾ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਸਦੇ ਭਰਾ ਨੇ ਪਿਤਾ ਦਾ ਕਤਲ ਕੀਤਾ ਹੈ।

ਜਿਸਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗਿਰਫ਼ਤਾਰ ਕਰ ਲਿਆ ਹੈ ਅਤੇ ਦੋਸ਼ੀ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਦੋਸ਼ੀ ਨੂੰ ਘਟਨਾ ਸਥਲ ਤੇ ਲਿਆਂਦਾ ਗਿਆ ਹੈ ਕਿ ਪਤਾ ਲਗਾਇਆ ਜਾ ਸਕੇ ਕਿ ਉਸਨੇ ਘਟਨਾ ਨੂੰ ਕਿਵੇਂ ਅੰਜਾਮ ਦਿੱਤਾ ਸੀ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ