ਵਿਰੋਧ ਦੇ ਚਲਦਿਆਂ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਬਾਹਰੀ ਦਿੱਖ ਨੂੰ ਹੂਬਹੂ ਰੱਖਿਆ ਜਾਵੇਗਾ ਕਾਇਮ

ਏਜੰਸੀ

ਖ਼ਬਰਾਂ, ਪੰਜਾਬ

ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਰਿਹਾਇਸ਼ ਸਹੂਲਤ ਲਈ ਜਲਦ ਹੀ ਨਵੀਆਂ ਸਰਾਂਵਾਂ ਦਾ ਨਿਰਮਾਣ ਕਰੇਗੀ।

Guru Ram Das Serai in the Golden Temple complex, Amritsar

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਮੰਗਲਵਾਰ ਨੂੰ ਸਿੱਖ ਕੱਟੜਪੰਥੀਆਂ ਦੇ ਵਿਰੋਧ ਦੇ ਵਿਚਕਾਰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ (Golden Temple Complex) ਦੇ ਸਭ ਤੋਂ ਪੁਰਾਣੇ ਕਾਰਜਸ਼ੀਲ ਸਰਾਂ ਗੁਰੂ ਰਾਮਦਾਸ ਨਿਵਾਸ (Guru Ram Das Serai) ਨੂੰ ਢਾਉਣ ਦੀ ਆਪਣੀ ਯੋਜਨਾ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦੇਣ ਲਈ ਜਲਦ ਹੀ ਨਵੀਆਂ ਸਰਾਂਵਾਂ ਦਾ ਨਿਰਮਾਣ ਕਰੇਗੀ।

ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਕਮੇਟੀ ਦੀ ਬੈਠਕ ਤੋਂ ਬਾਅਦ, SGPC ਦੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਇਸ ਦੇ ਤਹਿਤ ਸ੍ਰੀ ਗੁਰੂ ਰਾਮਦਾਸ ਸਰਾਂ ਵਾਲੀ ਜਗ੍ਹਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ (New Rooms to be constructed) ਜਾਣਗੇ, ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ (Riots) ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨ੍ਹਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ। 

ਹੋਰ ਪੜ੍ਹੋ: ਤਿੰਨ ਸੂਬਿਆਂ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਬੀਕਾਨੇਰ ਵਿਚ ਭੂਚਾਲ ਦੀ ਤੀਬਰਤਾ ਰਹੀ 5.3

ਹੋਰ ਪੜ੍ਹੋ: ਮੁੰਬਈ ਪੁਲਿਸ ਦਾ ਦਾਅਵਾ, ਰਾਜ ਕੁੰਦਰਾ ਦੇ ਬ੍ਰਿਟਿਸ਼ ਪੋਰਨ ਕੰਪਨੀ ਨਾਲ ਸੀ ਸੰਬੰਧ

ਜਗੀਰ ਕੌਰ ਨੇ ਕਿਹਾ ਕਿ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਲੋੜਵੰਦਾਂ ਨੂੰ ਸਸਤੀਆਂ ਅਤੇ ਗੁਣਵੱਤਾ ਵਾਲੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਇਤਿਹਾਸਕ ਗੁਰਦੁਆਰਿਆਂ ਵਿੱਚ ਜਰਨਲ ਕੈਮਿਸਟ ਸਟੋਰ ਅਤੇ ਪ੍ਰਯੋਗਸ਼ਾਲਾਵਾਂ ਖੋਲੀਆਂ ਜਾਣਗੀਆਂ। ਇਸ ਦੇ ਨਾਲ ਹੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਬਚਾਉਣ ਲਈ 1.75 ਕਰੋੜ ਖਰਚ ਕੀਤੇ ਹਨ ਅਤੇ ਇਹ ਸੇਵਾਵਾਂ ਜਾਰੀ ਰਹਿਣਗੀਆਂ।