ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਭਾਰਤੀ ਤੋਂ 933.2 ਗ੍ਰਾਮ ਸੋਨਾ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਭਾਰਤੀ ਕਸਟਮ ਨੇ ਕਸਟਮ ਐਕਟ 1962 ਦੀ ਧਾਰਾ 104 ਦੇ ਤਹਿਤ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ।

933.2 grams of gold recovered from an Indian who arrived at Amritsar Airport from Dubai

 

ਅੰਮ੍ਰਿਤਸਰ : ਭਾਰਤੀ ਮੂਲ ਦੇ ਵਿਅਕਤੀ ਕੋਲੋਂ ਮੁੰਬਈ ਤੋਂ ਪਰਤਦੇ ਸਮੇਂ ਅੰਮ੍ਰਿਤਸਰ ਏਅਰਪੋਰਟ ਤੋਂ ਲੱਖਾਂ ਰੁਪਏ ਦੇ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਇਕ ਭਾਰਤੀ ਨਾਗਰਿਕ ਜੋ ਕਿ ਦੁਬਈ ਤੋਂ ਫਲਾਈਟ ਰਾਹੀਂ ਅੰਮ੍ਰਿਤਸਰ ਇੰਟਰਨੈਸ਼ਨਲ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਵਿਖੇ ਕੱਲ੍ਹ ਸ਼ਾਮ ਨੂੰ ਪੁੱਜਾ ਸੀ। ਇਸ ਦੌਰਾਨ ਭਾਰਤੀ ਕਸਟਮ ਨੇ ਚੈਕਿੰਗ ਕਰਦਿਆਂ ਉਨ੍ਹਾਂ ਦੇ ਸਾਮਾਨ ਵਿਚੋਂ 933.2 ਗ੍ਰਾਮ ਸੋਨਾ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਫੜੇ ਗਏ ਇਸ ਸੋਨੇ ਦੀ ਭਾਰਤੀ ਬਾਜ਼ਾਰ ਵਿਚ ਕੀਮਤ ਕਰੀਬ ਪੰਜਾਹ ਲੱਖ ਦੱਸੀ ਜਾ ਰਹੀ ਹੈ, ਜਿਸ ਦੇ ਖ਼ਿਲਾਫ਼ ਭਾਰਤੀ ਕਸਟਮ ਨੇ ਕਸਟਮ ਐਕਟ 1962 ਦੀ ਧਾਰਾ 104 ਦੇ ਤਹਿਤ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ।