ਚੜ੍ਹਦੀ ਸਵੇਰ ਪਟਿਆਲਾ 'ਚ ਵਾਪਰਿਆ ਵੱਡਾ ਹਾਦਸਾ, ਦੋ ਬੱਸਾਂ ਤੇ ਇਕ ਟਰੱਕ 'ਚ ਹੋਈ ਭਿਆਨਕ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਈ ਸਵਾਰੀਆਂ ਨੂੰ ਲੱਗੀਆਂ ਗੰਭੀਰ ਸੱਟਾਂ

Big accident happened in Patiala

 

 

ਪਟਿਆਲਾ : ਪਟਿਆਲਾ ਵਿਚ ਅੱਜ ਵੱਡਾ ਹਾਦਸਾ ਵਾਪਰ ਗਿਆ। ਇਥੇ ਰਾਜਪੁਰਾ ਨੇੜੇ ਸੜਕ 'ਤੇ ਖੜ੍ਹੀ ਪੀ.ਆਰ.ਟੀ.ਸੀ ਦੀ ਬੱਸ ਨਾਲ ਤੇਲ ਟੈਂਕਰ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਇਕ ਹੋਰ ਬੱਸ ਕੈਂਟਰ ਦੇ ਪਿਛਲੇ ਪਾਸੇ ਤੋਂ ਟਕਰਾ ਗਈ। ਇਸ ਹਾਦਸੇ ਵਿਚ ਕਈ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ।  


 

 

ਜਿਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਹੈ। ਹਾਦਸੇ ਤੋਂ ਬਾਅਦ ਉਥੇ ਚੀਕ ਚਿਹਾੜਾ ਪੈ ਗਿਆ। ਇਹ ਭਿਆਨਕ ਸੜਕ ਹਾਦਸਾ ਰਾਜਪੁਰਾ ਪਟਿਆਲਾ ਬਾਈਪਾਸ ਮੁਕਤ ਚੌਂਕ ਨੇੜੇ ਵਾਪਰਿਆ ਹੈ।

 

 

ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੀ ਟੱਕਰ ਹੋਣ ਕਰਕੇ ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਚਲੀ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਬੱਸ ਦਾ ਟਾਇਰ ਪੰਚਰ ਹੋਣ ਕਰਕੇ ਬੱਸ ਸਾਈਡ ਤੇ ਖੜ੍ਹੀ ਸੀ ਤਾਂ ਪਿਛਲੇ ਪਾਸਿਓਂ ਆ ਰਹੇ ਟੈਂਕਰ ਨੇ ਪਿੱਛੋਂ ਦੀ ਟੱਕਰ ਮਾਰ ਦਿੱਤੀ।