ED ਵੱਲੋਂ ਸੋਨੀਆ ਗਾਂਧੀ ਤੋਂ ਪੁੱਛਗਿੱਛ ਦੇ ਵਿਰੋਧ ’ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ
ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
ਚੰਡੀਗੜ੍ਹ: ਨੈਸ਼ਨਲ ਹੈਰਾਲਡ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਕਾਂਗਰਸ ਪ੍ਰਧਾਨ ਸੋਨੀਆ ਕੋਲੋਂ ਪੁੱਛਗਿੱਛ ਕੀਤੀ ਗਈ। ਇਸ ਦੇ ਚਲਦਿਆਂ ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਅਤੇ ਈਡੀ ਖ਼ਿਲਾਫ਼ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ।
Punjab Congress Protest
ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਆਗੂਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਾਂਗਰਸ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਧੱਕੇਸ਼ਾਹੀ ਨਹੀਂ ਚੱਲੇਗੀ। ਕਾਂਗਰਸ ਪਾਰਟੀ ਤਾਨਾਸ਼ਾਹੀ ਖ਼ਿਲਾਫ਼ ਡਟ ਕੇ ਲੜੇਗੀ।
Punjab Congress Protest
ਪ੍ਰਦਰਸ਼ਨ ਕਰ ਰਹੇ ਵਰਕਰਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ। ਪ੍ਰਦਰਸ਼ਨ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ। ਭਾਰੀ ਮੀਂਹ ਦੇ ਬਾਵਜੂਦ ਕਾਂਗਰਸੀ ਆਗੂ ਪ੍ਰਦਰਸ਼ਨ ਵਿਚ ਡਟੇ ਰਹੇ। ਦੱਸ ਦੇਈਏ ਕਿ ਈਡੀ ਦੀ ਕਾਰਵਾਈ ਦੇ ਵਿਰੋਧ ਵਿਚ ਦੇਸ਼ ਭਰ ਵਿਚ ਕਾਂਗਰਸ ਵਰਕਰ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰ ਰਹੇ ਹਨ।