2 ਲੋਕਾਂ ਦੇ ਮਾਰੇ ਜਾਣ ਨਾਲ ਮੇਰਾ ਪੁੱਤ ਵਾਪਸ ਨਹੀਂ ਆਵੇਗਾ- ਸਿੱਧੂ ਮੂਸੇਵਾਲਾ ਦੇ ਪਿਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨੀਂ ਕੀਤਾ ਗਿਆ ਸੀ ਸਿੱਧੂ ਦੇ ਕਾਤਲ ਸ਼ੂਟਰਾਂ ਦਾ ਐਨਕਾਊਂਟਰ

Photo

 

ਅੰਮ੍ਰਿਤਸਰ - ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੁਲਸ ਵਲੋਂ ਅੰਮ੍ਰਿਤਸਰ ਵਿਖੇ ਐਨਕਾਊਂਟਰ ਕਰ ਦਿੱਤਾ ਗਿਆ ਸੀ। ਮ੍ਰਿਤਕ ਗੈਂਗਸਟਰਾਂ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਅੱਜ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਟੀਮ ਵਲੋਂ ਪੋਸਟਮਾਰਟਮ ਕਰ ਦਿੱਤਾ ਗਿਆ ਹੈ।

 

 

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ ਹਨ। ਪੁਲਸ ਨੇ ਮੂਸੇਵਾਲਾ ਦੇ ਪਿਤਾ ਨੂੰ ਸ਼ਾਰਪ ਸ਼ੂਟਰਾਂ ਦੀ ਸ਼ਨਾਖ਼ਤ ਕਰਨ ਲਈ ਬੁਲਾਇਆ ਹੈ।  ਉਨ੍ਹਾਂ ਨਾਲ ਸਿੱਧੂ ਦੇ ਉਹ ਦੋਸਤ ਵੀ ਸਨ ਜਿਨ੍ਹਾਂ ਨੇ ਇਨ੍ਹਾਂ ਕਤਲਾਂ ਨੂੰ ਦੇਖਿਆ ਸੀ। ਦੋਵਾਂ ਗੈਂਗਸਟਰਾਂ ਦੀ ਸ਼ਨਾਖਤ ਕਰਨ ਤੋਂ ਬਾਅਦ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਗੈਂਗਸਟਰਾਂ ਦਾ ਜੋ ਐਨਕਾਊਂਟਰ ਕੀਤਾ ਗਿਆ ਹੈ, ਉਹ ਉਸ ਦੀ ਸ਼ਲਾਂਘਾ ਕਰਦੇ ਹਨ।

 

 

ਪੁਲਿਸ ਨੇ ਆਪਣਾ ਕੰਮ ਬਹੁਤ ਸਹੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਬਹੁਤ ਲੰਮੀ ਹੈ। 2 ਲੋਕਾਂ ਦੇ ਮਾਰੇ ਜਾਣ ਨਾਲ ਉਨ੍ਹਾਂ ਦਾ ਸਿੱਧੂ ਪੁੱਤਰ ਕਦੇ ਵਾਪਸ ਨਹੀਂ ਆਉਣਾ। ਪਤਾ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਅਜੇ ਬਹੁਤ ਕੁਝ ਹੋਣਾ ਬਾਕੀ ਹੈ।

 ਇਸ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੰਮ੍ਰਿਤਸਰ ਦੇ ਘਰਿੰਡਾ ਪੁਲਿਸ ਸਟੇਸ਼ਨ ਵਿੱਚ ਕਾਗਜ਼ੀ ਕਾਰਵਾਈ ਦੇ ਲਈ ਪਹੁੰਚੇ ਸਨ। ਸ਼ਨਾਖ਼ਤ ਤੋਂ ਬਾਅਦ ਹੁਣ ਪੁਲਿਸ ਉਨ੍ਹਾਂ ਤੋਂ ਪੁੱਛ ਸਕਦੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਕਿ ਉਨ੍ਹਾਂ ਵੱਲੋਂ ਰੂਪਾ ਅਤੇ ਮੰਨੂ ਨੂੰ ਘਰ ਦੇ ਆਲੇ-ਦੁਆਲੇ ਪਹਿਲਾਂ ਵੇਖਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ  ਸਿੱਧੂ ਮੂਸੇਵਾਲਾ ਦੇ ਕਾਤਲ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ  ਦਾ ਐਨਕਾਊਂਟਰ ਕੀਤਾ ਗਿਆ ਸੀ। ਪੁਲਿਸ ਨੇ ਪਹਿਲਾ ਦੋਵਾਂ ਸ਼ੂਟਰਾਂ ਨੂੰ ਆਤਮ ਸਮਰਪਣ ਕਰਨ ਬਾਰੇ ਕਿਹਾ ਸੀ ਪਰ ਦੋਵਾਂ ਮੁਲਜ਼ਮਾਂ ਨੇ ਪੁਲਿਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨਾਲ ਹੋਈ ਮੁਠਭੇੜ ਵਿਚ ਦੋਵਾਂ ਸ਼ੂਟਰਾਂ ਦਾ ਐਨਕਾਊਂਟਰ ਹੋ ਗਿਆ।