ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ 'ਚੋਂ 18 ਮੋਬਾਈਲ ਫੋਨ ਹੋਏ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਤਿੰਨ ਲੋਕਾਂ ਨੂੰ ਕੀਤਾ ਨਾਮਜ਼ਦ

PHOTO

 

 ਸ੍ਰੀ ਗੋਇੰਦਵਾਲ ਸਾਹਿਬ: ਜੇਲਾਂ ਵਿਚ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਜੇਲ ਵਿਚੋਂ ਮੋਬਾਇਲ ਫੋਨ ਮਿਲਦੇ ਹਨ। ਅਜਿਹਾ ਹੀ ਮਾਮਲਾ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ ਤੋਂ ਫਿਰ ਸਾਹਮਣੇ ਆਇਆ ਹੈ। ਇਥੇ 18 ਮੋਬਾਇਲ ਫੋਨ ਬਰਾਮਦ ਹੋਏ ਹਨ।  ਮੋਬਾਇਲ ਫੋਨਾਂ ਦੇ ਨਾਲ ਸਿਮ ਕਾਰਡ, ਡਾਟਾ ਕੇਬਲ, ਚਾਰਜਰ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਤਿੰਨ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ: ਬਿਮਾਰ ਕਿਸਾਨ ਦੀ ਕਿਸ਼ਤੀ ਨਾ ਮਿਲਣ ਕਰਕੇ ਘਰ 'ਚ ਹੋਈ ਮੌਤ

 ਜੇਲ ਦੇ ਸਹਾਇਕ ਸੁਪਰਡੈਂਟ ਸੁਖਵਿੰਦਰ ਰਾਮ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਐੱਨਡੀਪੀਐੱਸ ਐਕਟ ਦੇ ਤਹਿਤ ਨਾਮਜ਼ਦ ਨਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਸਰਹਾਲੀ ਕੋਲੋਂ ਇਕ ਸਮਾਰਟ ਫੋਨ, ਇਕ ਹੈੱਡ ਫੋਨ, ਡਾਟਾ ਕੇਬਲ ਬਰਾਮਦ ਹੋਈ।

ਇਹ ਵੀ ਪੜ੍ਹੋ: ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ 

ਜਦੋਂਕਿ ਕੰਵਲਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕੰਗ ਜੋ ਐੱਨਡੀਪੀਐੱਸ ਐਕਟ ਦੇ ਤਹਿਤ ਇਥੇ ਬੰਦ ਹੈ ਕੋਲੋਂ 1 ਕੀਪੈਡ ਵਾਲਾ ਫੋਨ, ਸਿਮ ਕਾਰਡ ਬਰਾਮਦ ਹੋਇਆ। ਇਸ ਤੋਂ ਇਲਾਵਾ ਬੈਰਕਾਂ ਦੀ ਤਲਾਸ਼ੀ ਲੈਣ 'ਤੇ ਹੋਰ ਵੀ ਫੋਨ ਬਰਾਮਦ ਹੋਏ ਹਨ। ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਨੇ ਦਸਿਆ ਕਿ ਦੋਵਾਂ ਮਾਮਲਿਆਂ ਦੀ ਜਾਂਚ ਕ੍ਰਮਵਾਰ ਏਐੱਸਆਈ ਗੁਰਮੇਜ ਸਿੰਘ ਅਤੇ ਏਐੱਸਆਈ ਰਣਜੀਤ ਸਿੰਘ ਨੂੰ ਸੌਂਪੀ ਗਈ ਹੈ।