ਭੋਗ 'ਤੇ ਜਾ ਰਹੇ ਲੋਕਾਂ ਨਾਲ ਵਾਪਰਿਆ ਭਾਣਾ, ਛੋਟੇ ਹਾਥੀ ਅਤੇ ਟਰੱਕ ਦੀ ਹੋਈ ਟੱਕਰ, 10 ਲੋਕ ਗੰਭੀਰ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

3 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ

photo

 

ਫਿਰੋਜ਼ਪੁਰ : ਫਿਰੋਜ਼ਪੁਰ ਦੇ ਜ਼ੀਰਾ 'ਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਇਕ ਛੋਟੇ ਹਾਥੀ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ 10 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ।

 ਇਹ ਵੀ ਪੜ੍ਹੋ: PUBG ਗੇਮ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਨੇ ਅਪਣੀਆਂ ਹੀ ਭੈਣਾਂ ਦਾ ਕੀਤਾ ਕਤਲ

ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਇਹ ਸਾਰੇ ਲੋਕ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ। ਇਸ ਦੌਰਾਨ ਦੋਵਾਂ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ 'ਚ ਜ਼ਖ਼ਮੀ ਹੋਏ 3 ਲੋਕਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ।

 ਇਹ ਵੀ ਪੜ੍ਹੋ: ਅਦਾਕਾਰ ਅਰਜੁਨ ਰਾਮਪਾਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪ੍ਰੇਮਿਕਾ ਨੇ ਪੁੱਤਰ ਨੂੰ ਦਿਤਾ ਜਨਮ