ਨਾਭਾ 'ਚ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਲੋਕਾਂ ਤੇ ਪੁਲਿਸ ਵਿਚਾਲੇ ਝੜਪ, ਮਾਹੌਲ ਤਣਾਅਪੂਰਨ

ਏਜੰਸੀ

ਖ਼ਬਰਾਂ, ਪੰਜਾਬ

88 ਵਿੱਘੇ ਜ਼ਮੀਨ ਦੀ ਬੋਲੀ ਨੂੰ ਲੈ ਕੇ ਪਿਆ ਰੌਲਾ

photo

 

ਪਟਿਆਲਾ: ਨਾਭਾ ਬਲਾਕ ਦੇ ਪਿੰਡ ਮੰਡੌਰ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਚਾਇਤੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਐਸਸੀ ਭਾਈਚਾਰੇ ਦੇ ਪਿੰਡ ਵਾਸੀ ਪੁਲਿਸ ਪ੍ਰਸ਼ਾਸਨ ਨਾਲ ਭਿੜ ਗਏ। ਐਸਸੀ ਭਾਈਚਾਰੇ ਦੇ ਲੋਕਾਂ ਨੇ ਪੁਲਿਸ ਪਾਰਟੀ ’ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰ ਦਿਤਾ। 

ਨਾਭਾ ਕੋਤਵਾਲੀ ਇੰਚਾਰਜ ਹੈਰੀ ਬੋਪਾਰਾਏ ਦੀ ਅੱਖ ਵਿਚ ਇੱਟ ਵੱਜਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਵਿਚ ਲਿਜਾਇਆ ਗਿਆ।

ਪੁਲਿਸ ਟੀਮ ਵਲੋਂ ਪਿੰਡ ਮੰਡੌਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ। ਇਹ ਵਿਵਾਦ ਪੰਚਾਇਤੀ ਜ਼ਮੀਨ ਦੀ ਐਸਸੀ ਭਾਈਚਾਰੇ ਵਲੋਂ 88 ਵਿੱਘੇ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਾਹਮਣੇ ਆਇਆ ਹੈ।

ਐਸਸੀ ਭਾਈਚਾਰੇ ਦੇ ਲੋਕਾਂ ਨੇ ਮੰਗ ਕੀਤੀ ਕਿ ਬੋਲੀ ਪਿਛਲੀ ਬੋਲੀ ਨਾਲੋਂ ਘੱਟ ਹੋਣੀ ਚਾਹੀਦੀ ਹੈ ਅਤੇ ਪਿੰਡ ਮੰਡੌਰ ਦੇ ਐਸਸੀ ਭਾਈਚਾਰੇ ਵਲੋਂ 88 ਵਿੱਘੇ ਜ਼ਮੀਨ ਦੀ ਬੋਲੀ ਦੇਣ ਤੋਂ ਬਾਅਦ ਪਿੰਡ ਦੇ ਕੁਝ ਲੋਕ ਟੈਂਟ ਲਾ ਕੇ ਜ਼ਮੀਨ ’ਤੇ ਬੈਠ ਗਏ। ਜਦੋਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿਤਾ।