ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ

Harjot Singh Bains

 

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹਦਾਇਤ ਕੀਤੀ ਕਿ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਮੀਟਿੰਗ ਵਿਚ ਡਿਪਟੀ ਕਮਿਸ਼ਨਰ, ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਇੰਜੀਨੀਅਰ, ਬੀ ਐਂਡ ਆਰ ਦੇ ਅਧਿਕਾਰੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ।

ਇਹ ਵੀ ਪੜ੍ਹੋ: ਖੁਦਕੁਸ਼ੀ ਕਰਨ ਲਈ ਹਰੀਕੇ 'ਚ ਪਹੁੰਚੀ ਔਰਤ: ਫਰੀਦਕੋਟ ਪੁਲਿਸ ਮੁਲਾਜ਼ਮ ਨੇ ਪਿੱਛੇ ਖਿੱਚ ਕੇ ਬਚਾਈ ਜਾਨ

ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਹੜ੍ਹਾਂ ਕਾਰਨ ਵੱਡੇ ਪੱਧਰ ‘ਤੇ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਵਾਜਾਈ ਦੇ ਮਾਰਗ ਅਤੇ ਪੁਲ੍ਹਾਂ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ  ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਜਲਦ ਤੋਂ ਜਲਦ ਤਿਆਰ ਕਰਕੇ ਪੇਸ਼ ਕੀਤੀ ਜਾਵੇ।