ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਨਵਾਂ ਆਦੇਸ਼ ਆਇਆ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਣ ਦਾ ਕਾਂਟ੍ਰੈਕਟ ਇਕ ਨਿੱਜੀ ਚੈਨਲ ਨਾਲ 23 ਜੁਲਾਈ ਨੂੰ ਹੋ ਰਿਹਾ ਸਮਾਪਤ

Giani Raghbir Singh

 

ਅੰਮ੍ਰਿਤਸਰ: ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਦਾ ਇਕ ਬਿਆਨ ਸਾਹਮਣੇ ਆਇਆ ਹੈ ਕਿ ਯੂਟਿਊਬ ਚੈਨਲ ਦੇ ਨਾਲ-ਨਾਲ ਟੀਵੀ 'ਤੇ ਵੀ ਗੁਰਬਾਣੀ ਦਾ ਪ੍ਰਸਾਰਣ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਤੋਂ ਲਾਈਵ ਗੁਰਬਾਣੀ ਪ੍ਰਸਾਰਣ ਦਾ ਕਾਂਟ੍ਰੈਕਟ ਇਕ ਨਿੱਜੀ ਚੈਨਲ ਨਾਲ ਸੀ ਜੋ ਕਿ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ।

ਇਹ ਵੀ ਪੜ੍ਹੋ: ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ 'ਚੋਂ 18 ਮੋਬਾਈਲ ਫੋਨ ਹੋਏ ਬਰਾਮਦ  

ਜਿਸ 'ਤੇ ਪਹਿਲਾਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਿਹਾ ਗਿਆ ਸੀ ਕਿ ਇਸ ਮਗਰੋਂ ਗੁਰਬਾਣੀ ਦਾ ਪ੍ਰਸਾਰਣ ਐਸਜੀਪੀਸੀ ਦੇ ਆਪਣੇ ਯੂਟਿਊਬ ਚੈਨਲ 'ਤੇ ਕੀਤਾ ਜਾਵੇਗਾ ਪਰ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿਤਾ ਹੈ ਕਿ ਗੁਰਬਾਣੀ ਦਾ ਪ੍ਰਸਾਰਣ ਟੀ.ਵੀ. 'ਤੇ ਹੋਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਸੰਗਤ ਗੁਰਬਾਣੀ ਤੋਂ ਵਾਂਝੀ ਨਾ ਰਹੇ। ਜਥੇਦਾਰ ਗਿਆਨੀ ਰਘੁਬੀਰ ਸਿੰਘ  ਦੇ ਬਿਆਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਲੁਧਿਆਣਾ ਦੀ ਜਤਿੰਦਰ ਕੌਰ ਅਤੇ ਫਰੀਦਕੋਟ ਦੀ ਗੀਤਾ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐਸਜੀਪੀਸੀ ਇਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ। ਬਾਕੀਆਂ ਨੂੰ ਗੁਰਬਾਣੀ ਪ੍ਰਸਾਰਣ ਕਰਨ ਦਾ ਅਧਿਕਾਰ ਕਿਉਂ ਨਹੀਂ। ਕੀ ਉਹ ਚੈਨਲ ਰਾਹੀਂ ਇਕ ਪਰਿਵਾਰ ਨੂੰ ਫਿਰ ਅਣਮਿੱਥੇ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿਤੇ ਜਾਣਗੇ ?? ਸੀਐਮ ਨੇ ਕਿਹਾ ਕਿ ਲਾਲਚ ਦੀ ਕੋਈ ਹੱਦ ਹੁੰਦੀ ਹੈ।