ਮਨਿੰਦਰਜੀਤ ਬੇਦੀ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨਿਯੁਕਤ
ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ
Maninderjit Bedi
ਮੁਹਾਲੀ : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ ਅਤੇ ਉਹਨਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ।
ਬੇਦੀ, ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੋ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿਚੋ ਇੱਕ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ।