ਮੁੱਖ ਮੰਤਰੀ ਰਾਹਤ ਫ਼ੰਡ ਲਈ ਇਕ ਦਿਨ ਦੀ ਤਨਖ਼ਾਹ ਦੇਣਗੇ ਪੀ.ਡੀ.ਐਸ.ਏ. ਪੰਜਾਬ ਦੇ ਮੈਂਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੁੱਲ 10 ਲੱਖ ਰੁਪਏ ਬਣੇਗੀ 500 ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗਬਾਨੀ ਵਿਕਾਸ ਅਫ਼ਸਰਾਂ ਤੋਂ ਪ੍ਰਾਪਤ ਇਕ ਦਿਨ ਦੀ ਤਨਖ਼ਾਹ

Members of PDSA Punjab to contribute one day's salary amounting to Rs.10L to Chief Minister's Relief Fund

 

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਸੇਧ ਲੈਂਦਿਆਂ ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ (ਪੀ.ਡੀ.ਐਸ.ਏ) ਨੇ ਅਪਣੀ ਇਕ ਦਿਨ ਦੀ ਤਨਖ਼ਾਹ, ਜੋ ਕੁੱਲ 10 ਲੱਖ ਰੁਪਏ ਬਣਦੀ ਹੈ, ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਨੇ ਇਸੇ ਹਫ਼ਤੇ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਅਪਣੀ ਇਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿਤੀ ਹੈ।

ਇਹ ਵੀ ਪੜ੍ਹੋ: ਮਨੀਪੁਰ 'ਚ ਦੋ ਔਰਤਾਂ ਨਾਲ ਹੋਈ ਹੈਵਾਨੀਅਤ 'ਤੇ ਭੜਕਿਆ ਬਾਲੀਵੁੱਡ, ਸੋਨੂੰ ਸੂਦ ਤੋਂ ਲੈ ਕੇ ਪ੍ਰਿਯੰਕਾ ਨੇ ਕਿਹਾ- ਸ਼ਰਮਨਾਕ!

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਖੇਤੀਬਾੜੀ ਵਿਕਾਸ ਅਫ਼ਸਰਾਂ ਅਤੇ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਸਾਂਝੀ ਨੁਮਾਇੰਦਾ ਸੰਸਥਾ ‘ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ’ ਦੇ ਇਕ ਵਫ਼ਦ ਨੇ ਅੱਜ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਖੇਤੀਬਾੜੀ ਮੰਤਰੀ ਵਲੋਂ ਸੂਬਾ ਭਰ ਵਿਚ ਖੇਤੀਬਾੜੀ ਤੇ ਬਾਗ਼ਬਾਨੀ ਖੇਤਰ ਵਿਚ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ 

ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਦੇ ਮਿਸਾਲੀ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਉਨ੍ਹਾਂ ਪੰਜਾਬ ਵਿਚ ਹੜ੍ਹ ਪ੍ਰਭਾਵਤ ਲੋਕਾਂ ਦੇ ਮੁੜ-ਵਸੇਬੇ ਲਈ ਅਪਣਾ ਸਹਿਯੋਗ ਦੇਣ ਲਈ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਹੈ ਕਿ ਐਸੋਸੀਏਸ਼ਨ ਦੇ ਸਮੂਹ ਮੈਂਬਰ, ਜਿਨ੍ਹਾਂ ਵਿਚ 500 ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਾਗ਼ਬਾਨੀ ਵਿਕਾਸ ਅਫ਼ਸਰ ਸ਼ਾਮਲ ਹਨ, ਅਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ਵਿਚ ਦੇਣਗੇ ਤਾਂ ਜੋ ਇਸ ਨੇਕ ਤੇ ਹਮਦਰਦੀ-ਭਰਪੂਰ ਕਾਰਜ ਰਾਹੀਂ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਜਾ ਸਕੇ ਅਤੇ ਲੋਕਾਂ ਦੇ ਮੁੜ-ਵਸੇਬੇ ਦੇ ਯਤਨਾਂ ਵਿਚ ਸਹਾਇਤਾ ਕੀਤੀ ਜਾ ਸਕੇ। ਐਸੋਸੀਏਸ਼ਨ ਵਲੋਂ ਯੋਗਦਾਨ ਵਜੋਂ ਕੁੱਲ 10 ਲੱਖ ਰੁਪਏ ਦੀ ਰਕਮ ਦਿਤੀ ਜਾਵੇਗੀ ਜਿਸ ਦੀ ਵਰਤੋਂ ਸੂਬਾ ਸਰਕਾਰ ਵਲੋਂ ਹੜ੍ਹ ਪ੍ਰਭਾਵਤ ਲੋਕਾਂ ਅਤੇ ਲੋੜਵੰਦ ਕਿਸਾਨਾਂ ਦੀ ਸਹਾਇਤਾ ਲਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਖੁਦਕੁਸ਼ੀ ਕਰਨ ਲਈ ਹਰੀਕੇ 'ਚ ਪਹੁੰਚੀ ਔਰਤ: ਫਰੀਦਕੋਟ ਪੁਲਿਸ ਮੁਲਾਜ਼ਮ ਨੇ ਪਿੱਛੇ ਖਿੱਚ ਕੇ ਬਚਾਈ ਜਾਨ

ਪੀ.ਡੀ.ਐਸ.ਏ. ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਏਕੇ ਅਤੇ ਹਮਦਰਦੀ ਨਾਲ ਕੰਮ ਕਰਕੇ ਅਸੀਂ ਸਮੂਹਿਕ ਤੌਰ ’ਤੇ ਚੁਣੌਤੀਆਂ ਉਤੇ ਕਾਬੂ ਪਾਉਣ ਸਣੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਾਂ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸਮੂਹ ਮੈਂਬਰ ਖੇਤੀਬਾੜੀ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਦੀ ਲਗਨ ਅਤੇ ਅਗਵਾਈ ਸਦਕਾ ਉਨ੍ਹਾਂ ਦੀ ਸੰਸਥਾ ਨੂੰ ਇਸ ਨੇਕ ਕਦਮ ਲਈ ਪ੍ਰੇਰਣਾ ਮਿਲੀ ਹੈ।