ਸਿੱਧੂ ਨੇ ਫ਼ੌਜ ਮੁਖੀ ਨੂੰ ਜੱਫ਼ੀ ਪਾ ਕੇ ਪੰਜਾਬ ਨਾਲ ਗੱਦਾਰੀ ਕੀਤੀ: ਮਲੂਕਾ
ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ..........
ਰਾਮਪੁਰਾ ਫੂਲ : ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਵੇਲੇ ਜੋ ਲੋਕਾਂ ਨਾਲ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀ ਹੈ ਅਤੇ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਇੰਨਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਇਕ ਸਮਾਗਮ ਵਿਚ ਸ਼ਾਮਲ ਹੋਣ ਦੌਰਾਨ ਚੋਣਵੇਂ ਪੱਤਰਕਾਰਾਂ ਨਾਲ ਕੀਤਾ | ਮਲੂਕਾ ਨੇ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆੜੇ ਹੱਥੇ ਲੈਦਿਆਂ ਕਿਹਾ ਕਿ ਭਾਰਤ ਦੇ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸਿੱਧੂ ਅਪਣਾ ਸਿਆਸੀ ਗੁਰੂ ਮੰਨਦੇ ਹਨ |
ਪਰ ਵਾਜਪਾਈ ਦੇ ਸ਼ਰਧਾਂਜਲੀ ਸਮਾਗਮ ਵਿਚ ਪਹੁੰਚਣ ਦੀ ਬਜਾਏ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋ ਕੇ ਉਥੋਂ ਦੀ ਫ਼ੌਜ ਦੇ ਜਨਰਲ ਨੂੰ ਜੱਫ਼ੀ ਪਾ ਕੇ ਮਿਲਣ ਨਾਲ ਉਨ੍ਹਾਂ ਪੰਜਾਬ ਨਾਲ ਗੱਦਾਰੀ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਆਪ ਪਾਰਟੀ ਕੋਲ ਸਿਰਫ਼ ਝੂਠ ਬੋਲਣ ਤੋਂ ਸਿਵਾਏ ਹੋਰ ਕੁਝ ਵੀ ਨੀ ਪੱਲੇ ਨਹੀਂ ਹੈ | ਇਸ ਪਾਰਟੀ ਨੇ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਲੋਕਾਂ ਨੂੰ ਗੱਪ ਮਾਰ ਕੇ ਭਰਮਾ ਲਿਆ ਸੀ ਪਰ ਪੰਜਾਬ ਦੇ ਲੋਕ ਇਨ੍ਹਾਂ ਦੀ ਅਸਲੀਅਤ ਤੋਂ ਜਾਣੂ ਹੋ ਚੁੱਕੇ ਹਨ | ਪੰਜਾਬ ਦੇ ਵਿਚ ਝਾੜੂ ਤੀਲਾ-ਤੀਲਾ ਹੋ ਚੁੱਕਿਆ ਹੈ |