ਨਗਰ ਨਿਗਮ ਦਾ ਸੁਪਰਡੰਟ ਅਤੇ ਏਜੰਟ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਦਫਤਰ ਰਜਿਸਟਰਾਰ ਜਨਮ ਅਤੇ ਮੌਤ, ਨਗਰ ਨਿਗਮ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਅਤੇ ਉਸ

Vigilance bureau punjab

ਚੰਡੀਗੜ੍ਹ, 21 ਅਗਸਤ : ਵਿਜੀਲੈਂਸ ਬਿਓਰੋ ਪੰਜਾਬ ਨੇ ਅੱਜ ਦਫਤਰ ਰਜਿਸਟਰਾਰ ਜਨਮ ਅਤੇ ਮੌਤ, ਨਗਰ ਨਿਗਮ ਜਲੰਧਰ ਵਿਖੇ ਤਾਇਨਾਤ ਸੁਪਰਡੰਟ ਅਤੇ ਉਸ ਦੇ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਅੱਜ ਇਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਪਰਡੰਟ ਨਿਰਮਲ ਸਿੰਘ ਅਤੇ ਉਸ ਦੇ ਏਜੰਟ ਥੋਮਸ ਮਸੀਹ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਕਟਾਣਾ, ਜਲੰਧਰ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸੁਪਰਡੰਟ ਅਤੇ ਉਸ ਦੇ ਏਜੰਟ ਵਲੋਂ ਉਸ ਦੇ ਜਨਮ ਸਰਟੀਫਿਕੇਟ ਵਿਚ ਨਾਮ ਅਤੇ ਜਨਮ ਮਿਤੀ ਵਿਚ ਸੋਧ ਕਰਨ ਬਦਲੇ 5,000/-ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ

ਦੋਸ਼ੀ ਸੁਪਰਡੰਟ  ਅਤੇ ਉਸ ਦੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।