ਜਲੰਧਰ ਦੇ ਲੋਹੀਆਂ ਖਾਸ ਨੇੜੇ ਸਤਲੁਜ ਦਰਿਆ 'ਚ ਪਾੜ,ਲੋਕਾਂ ਨੇ ਪ੍ਰਸ਼ਾਸਨ ‘ਤੇ ਲਾਏ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲੰਧਰ ਦੇ ਨਾਲ ਲੱਗਦੇ ਪਿੰਡਾਂ ‘ਚ ਹੜ੍ਹ ਦੇ ਪਾਣੀ ਕਾਰਨ ਖ਼ਤਰਾ ਵੱਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਪਿੰਡ ਵਾਸੀਆ ਨੂੰ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Floods in jalandhar

ਜਲੰਧਰ : ਜਲੰਧਰ ਦੇ ਨਾਲ ਲੱਗਦੇ ਪਿੰਡਾਂ ‘ਚ ਹੜ੍ਹ ਦੇ ਪਾਣੀ ਕਾਰਨ ਖ਼ਤਰਾ ਵੱਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਪਿੰਡ ਵਾਸੀਆ ਨੂੰ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਦੇ ਪਿੰਡ ਲੋਹੀਆ 'ਚ 400 ਫੁੱਟ ਪਾੜ ਪੈਣ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋ ਰਹੇ ਹਨ।

ਉੱਥੇ ਹੀ ਲੋਕਾਂ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਚੋਰੀ ਦਾ ਖ਼ਤਰਾ ਵੀ ਵਧਿਆ ਹੋਇਆ ਹੈ।ਇਸ ਮੌਕੇ ‘ਤੇ ਲੋਹੀਆਂ ਪਿੰਡ ਵਾਸੀਆਂ ਨੇ ਪ੍ਰਸ਼ਾਸਨ 'ਤੇ ਇਲਾਜ਼ਾਮ ਲਗਾਉਂਦਿਆ ਕਿਹਾ ਕਿ ਭਾਵੇਂ ਕਿ ਸਰਕਾਰ ਵੱਲੋਂ ਹੜਾਂ ਦੇ ਪਾਣੀ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਸੀ ਪਰ ਇਸਦੇ ਬਾਵਜੂਦ ਵੀ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸੀ।

ਦੱਸ ਦਈਏ ਕਿ ਭਾਰੀ ਮੀਂਹ ਨੇ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਤਬਾਹੀ ਮਚਾਈ ਹੋਈ ਹੈ। ਇਸ ਤਬਾਹੀ ਦੇ ਚਲਦੇ ਲੋਕਾਂ ਦੇ ਘਰ ਢਹਿ ਢੇਰੀ ਹੋ ਰਹੇ ਹਨ। ਹੜ੍ਹਾਂ ਦੇ ਚਲਦੇ ਸਤਲੁਜ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਵਿਚ ਸਭ ਤੋਂ ਵੱਧ ਮਾਰ ਪਈ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਸਰਕਾਰ ਕੀ ਇੰਤਜ਼ਾਮ ਕਰਦੀ ਹੈ।