ਲੁਧਿਆਣਾ ’ਚ ਸ਼ਾਮ 7 ਵਜੇ ਤੋਂ ਬਾਅਦ ਵੀ ਚਲ ਸਕਣਗੀਆਂ ਫੈਕਟਰੀਆਂ

ਏਜੰਸੀ

ਖ਼ਬਰਾਂ, ਪੰਜਾਬ

ਕੋਵਿਡ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ ਲਾਜ਼ਮੀ

Ludhiana factories will be able to run after seven o clock in lockdown

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਲਾਕਡਾਊਨ ਦਾ ਸਮਾਂ ਸ਼ਾਮ ਸੱਤ ਵਜੇ ਤੋਂ ਸਵੇਰੇ ਪੰਜ ਵਜੇ ਤਕ ਦਾ ਕਰ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਫੈਕਟਰੀਆਂ ਵਿਚ ਕੰਮ ਸੱਤ ਵਜੇ ਤੋਂ ਬਾਅਦ ਵੀ ਚਲ ਸਕਦਾ ਹੈ ਅਤੇ ਲੇਬਰ ਵੀ ਆ ਸਕਦੀ ਹੈ। ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪਾਬੰਦੀ ਨਹੀਂ ਹੈ। ਪਰ ਫੈਕਟਰੀ ਸੰਚਾਲਕਾਂ ਨੂੰ ਅਪਣੀ ਲੇਬਰ ਨੂੰ ਕੋਈ ਆਈਡੀ ਕਾਰਡ ਜ਼ਰੂਰ ਜਾਰੀ ਕਰਨੇ ਪੈਣਗੇ।

ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਸ਼ਹਿਰ ਵਿਚ ਉਦਯੋਗਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਇਹੀ ਕਾਰਨ ਹੈ ਕਿ ਇਹਨਾਂ ਨੂੰ ਚਲਾਉਣ ਦੀ ਇਜ਼ਾਜ਼ਤ ਦਿੱਤੀ ਗਈ ਹੈ। ਹਾਲਾਂਕਿ ਉਹਨਾਂ ਨੇ ਕਿਹਾ ਕਿ ਕੋਵਿਡ ਦੇ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ ਤਾਂ ਕਿ ਬਿਮਾਰੀ ਨਾ ਫੈਲ ਸਕੇ। ਲੇਬਰ ਲਈ ਹੀ ਸ਼ਨਾਖਤੀ ਕਾਰਡ ਜਾਰੀ ਕਰਨ ਲਈ ਕਿਹਾ ਗਿਆ ਹੈ।

ਸ਼ਨਾਖਤੀ ਕਾਰਡ ਦਾ ਫ਼ਾਇਦਾ ਇਹ ਹੋਵੇਗਾ ਕਿ ਸ਼ਹਿਰ ਵਿਚ ਵਿਹਲੇ ਲੋਕ ਘੁੰਮ ਨਹੀਂ ਸਕਣਗੇ। ਇਸ ਤੋਂ ਇਲਾਵਾ ਸੱਤ ਵਜੇ ਤੋਂ ਬਾਅਦ ਬਿਨਾਂ ਕੰਮ ਦੇ ਕੋਈ ਵੀ ਵਿਅਕਤੀ ਸੜਕ ਤੇ ਘੁੰਮਦਾ ਹੋਇਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਉਹਨਾਂ ਦਸਿਆ ਕਿ ਕੋਵਿਡ ਕਾਲ ਦੌਰਾਨ ਲੋਕਾਂ ਨੂੰ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਸ਼ਹਿਰ ਵਿਚ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਰੋਕਿਆ ਜਾ ਸਕੇ।

ਦਸ ਦਈਏ ਕਿ ਦੇਸ਼ ਵਿਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਅਤੇ ਵਧਦੀਆਂ ਮੌਤਾਂ ਤੋਂ ਬਾਅਦ ਰਾਜ ਵਿਚ ਰਾਤ ਦਾ ਕਰਫਿਊ ਦਾ ਸਮਾਂ ਵਧਾ ਕੇ ਸ਼ਾਮ ਸੱਤ ਵਜੇ ਤੋਂ ਸਵੇਰੇ 5 ਵਜੇ ਤਕ ਕਰ ਦਿੱਤਾ ਗਿਆ ਹੈ। ਸਰਕਾਰ ਨੇ ਵਿਆਹ ਅਤੇ ਸਸਕਾਰ ਨੂੰ ਛੱਡ ਕੇ ਬਾਕੀ ਸਾਰੇ ਸਰਵਜਨਿਕ ਪ੍ਰੋਗਰਾਮਾਂ ਅਤੇ ਜਨਸਭਾਵਾਂ ਤੇ ਪਾਬੰਦੀ ਲਗਾ ਦਿੱਤੀ ਹੈ।

ਸਰਕਾਰੀ ਅਤੇ ਨਿਜੀ ਸੰਸਥਾਵਾਂ ਵਿਚ 50 ਫ਼ੀਸਦੀ ਤੋਂ ਜ਼ਿਆਦਾ ਸਟਾਫ ਨੂੰ ਨਹੀਂ ਬੁਲਾਇਆ ਜਾ ਸਕੇਗਾ। ਇਹ ਹੁਕਮ ਐਤਵਾਰ ਨੂੰ ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਤੋਂ ਬਾਅਦ ਦਿੱਤਾ ਗਿਆ ਜੋ ਕਿ 31 ਅਗਸਤ ਤਕ ਜਾਰੀ ਰਹੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow ਕਰੋ।