‘ਸਰਬਤ ਦਾ ਭਲਾ ਟਰੱਸਟ’ ਨੇ 60 ਜ਼ਰੂਰਤਮੰਦਾਂ ਨੂੰ ਵੰਡੇ 26 ਹਜ਼ਾਰ ਦੇ ਚੈੱਕ
ਉੱਥੇ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੀਰਵਾਰ...
ਪਟਿਆਲਾ: ਗੁਰਦੁਆਰਾ ਸ੍ਰੀ ਨਵੀਨ ਸਿੰਘ ਸਭਾ ਵੱਲੋਂ ਮਹੀਦਰ ਗੰਜ ਵਿਖੇ ਲੋੜਵੰਦ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਸਧਾਰਣ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮਹੀਨੇ ਵਿਚ ਸਰਬੱਤ ਦਾ ਭਲਾ ਟਰੱਸਟ ਦੇ ਮਹੀਨੇ ਦੀ ਤਰ੍ਹਾਂ ਅੰਗਹੀਣ, ਵਿਧਵਾ ਅਤੇ ਹੋਰ ਲੋੜਵੰਦ ਪਰਿਵਾਰਾਂ ਸਮੇਤ 60 ਜ਼ਰੂਰਤਮੰਦ ਪਰਿਵਾਰਾਂ ਨੂੰ 26,000 ਰੁਪਏ ਦੇ ਚੈੱਕ ਵੰਡੇ ਗਏ।
ਇਸ ਮੌਕੇ ਟਰੱਸਟ ਦੇ ਰਾਜਪੁਰਾ ਮੁਖੀ ਗੁਰਇੰਦਰ ਸਿੰਘ ਦੂਆ, ਮੀਡੀਆ ਇੰਚਾਰਜ ਅਮਰਜੀਤ ਸਿੰਘ ਪੰਨੂੰ, ਡਾ: ਦਿਨੇਸ਼ ਕੁਮਾਰ, ਡਾ ਸਰਬਜੀਤ ਸਿੰਘ, ਦੀਦਾਰ ਸਿੰਘ, ਵਿਕਰਮਜੀਤ ਸਿੰਘ, ਗੁਰਿਦਰ ਧਵਨ ਵੀ ਮੌਜੂਦ ਸਨ। ਦਸ ਦਈਏ ਕਿ ਮਾਨਵਤਾ ਦੇ ਭਲੇ ਲਈ ਪਿਛਲੇ 10 ਸਾਲਾਂ ਤੋਂ ਜੁਟੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਤਾਰ ਮੁਹਰਲੀ ਕਤਾਰ 'ਚ ਰਹਿੰਦਿਆਂ ਸਮਾਜ ਸੇਵਾ ਦੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਉੱਥੇ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਰਾਗੀ ਸਿੰਘਾਂ, ਸੇਵਾਦਾਰਾਂ ਅਤੇ ਹੋਰ ਲੋੜਵੰਦ 200 ਦੇ ਕਰੀਬ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾਕਟਰ ਐੱਸ. ਪੀ. ਸਿੰਘ. ਓਬਰਾਏ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਬਕਾਰ ਸਿੰਘ ਗੌਹਰ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਰਾਗੀ ਸਿੰਘਾਂ, ਸੇਵਾਦਾਰਾਂ ਅਤੇ ਹੋਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ।
ਇਸ ਮੌਕੇ ਬੋਲਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪੰਜਾਬ 'ਚ 60 ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਅਤੇ ਛੇ ਹਜ਼ਾਰ ਰਾਗੀ ਪਾਠੀ ਅਤੇ ਸੇਵਾਦਾਰਾਂ ਨੂੰ ਵੀ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਰਹੀਆਂ ਹਨ।
ਪਿਛਲੇ ਮਹੀਨੇ ਸੁਖਵਿੰਦਰ ਸਿੰਘ ਨੇ ਸਿਗਲੀਗਰ ਪਰਿਵਾਰਾਂ ਦੇ ਪੜ੍ਹਾਈ ਕਰਨ ਦੇ ਇਛੁੱਕ ਬੱਚਿਆਂ ਦੀਆਂ ਕਾਪੀਆਂ, ਕਿਤਾਬਾਂ ਤੇ ਫੀਸਾਂ ਦਾ ਪ੍ਰਬੰਧ ਟਰੱਸਟ ਵੱਲੋਂ ਕਰਵਾ ਕੇ ਦੇਣ ਦਾ ਵਾਅਦਾ ਕਰਦਿਆਂ ਟਰੱਸਟ ਵੱਲੋਂ ਪੰਜਾਬ ਵਿੱਚ ਚਲਾਈਆਂ ਜਾ ਰਹੀਆਂ ਸੈਂਕੜੇ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।