ਮੁਲਤਾਨੀ ਮਾਮਲੇ 'ਚ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ,ਅਦਾਲਤ ਨੇ ਧਾਰਾ 302 ਜੋੜਨ ਦੀ ਦਿੱਤੀ ਇਜਾਜ਼ਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਤਾਨੀ ਅਗਵਾਹ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਦੀਆਂ ਮੁਸਕਿਲਾਂ ਵਧ ਗਈਆਂ .......

Sumedh Singh Saini

ਮੁਲਤਾਨੀ ਅਗਵਾਹ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਦੀਆਂ ਮੁਸਕਿਲਾਂ ਵਧ ਗਈਆਂ ਨੇ, ਪੰਜਾਬ ਪੁਲਿਸ ਨੇ ਸੁਮੇਧ ਸੈਣੀ ਖ਼ਿਲਾਫ਼ ਇਸ ਮਾਮਲੇ ਵਿੱਚ ਧਾਰਾ 302 ਜੋੜਨ ਦੇ ਲਈ ਮੁਹਾਲੀ ਕੋਰਟ ਤੋਂ ਇਜਾਜ਼ਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਇਜ਼ਾਜਤ  ਦੇ ਦਿੱਤਾ ਹੈ।

ਹੁਣ ਪੁਲਿਸ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਖ਼ਿਲਾਫ਼ ਧਾਰਾ 302 ਜੋੜੇਗੀ, ਕੁਲਦੀਪ ਸਿੰਘ ਅਤੇ ਜਾਗੀਰ ਸਿੰਘ ਦੇ ਵਾਅਦਾ ਮਾਫ਼  ਗਵਾਹ ਬਣਨ ਤੋਂ ਬਾਅਦ ਹੀ ਪੰਜਾਬ ਪੁਲਿਸ ਨੇ ਸੈਣੀ ਖ਼ਿਲਾਫ਼ 302 ਧਾਰਾ ਜੋੜਨ ਦੀ ਇਜਾਜ਼ਤ ਮੰਗੀ ਸੀ

18 ਅਗਸਤ ਨੂੰ ਮੁਲਜ਼ਮ ਕੁਲਦੀਪ ਸਿੰਘ ਅਤੇ ਜਾਗੀਰ ਸਿੰਘ  ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਜਿਸ 'ਤੇ ਸੁਣਵਾਈ ਕਰਨ ਤੋਂ ਬਾਅਦ ਦੋਵਾਂ ਨੂੰ  ਵਾਅਦਾ ਮੁਆਫ਼ ਗਵਾਹ ਬਣਨ ਦੀ ਮਨਜ਼ੂਰੀ ਦਿੱਤੀ ਗਈ ਸੀ।

ਬਲਵੰਤ ਸਿੰਘ ਮੁਲਤਾਨੀ ਕੇਸ ਬਾਰੇ ਜਾਣਕਾਰੀ 
ਪਿਛਲੇ ਮਹੀਨੇ ਹੀ 29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਅਗਵਾਹ ਮਾਮਲੇ ਨੂੰ ਮੁਹਾਲੀ  ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੌਲਿਆ ਸੀ, ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ  ਖ਼ਿਲਾਫ਼ FIR ਦਰਜ  ਕੀਤੀ ਗਈ ਸੀ।

ਹਾਲਾਂਕਿ ਇਸ ਮਾਮਲੇ ਵਿੱਚ ਸੁਮੇਧ ਸਿੰਘ ਸੈਣੀ ਦੀ ਗਿਰਫ਼ਤਾਰੀ 'ਤੇ ਮੁਹਾਲੀ ਅਦਾਲਤ ਨੇ ਰੋਕ ਲਗਾ ਦਿੱਤੀ ਸੀ, 2008 ਵਿੱਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ  ਗਿਆ ਸੀ,ਪਰ ਸੁਪਰੀਮ ਕੋਰਟ ਨੇ ਇਸ ਤੇ ਰੋਕ ਲੱਗਾ ਦਿੱਤੀ ਸੀ।

ਬਲਵੰਤ ਸਿੰਘ ਮੁਲਤਾਨੀ ਦੀ ਅਗਵਾਹ ਮਾਮਲਾ 
1991 ਵਿੱਚ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ, ਸੈਣੀ 'ਤੇ ਉਸ ਵੇਲੇ ਦਹਿਸ਼ਤਗਰਦੀ ਹਮਲਾ ਹੋਇਆ ਸੀ ਜਿਸ ਵਿੱਚ ਸੁਮੇਧ ਸੈਣੀ ਦੇ ਚਾਰ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ, ਇਲਜ਼ਾਮ ਹੈ ਕੀ ਸੁਮੇਧ ਸਿੰਘ ਸੈਣੀ ਦੇ ਇਸ਼ਾਰੇ 'ਤੇ ਸਾਬਕਾ IAS ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ  ਬਲਵੰਤ ਸਿੰਘ ਮੁਲਤਾਨੀ ਨੂੰ ਘਰ ਤੋਂ ਚੁੱਕਿਆ ਗਿਆ ਸੀ, ਇਸ ਤੋਂ ਬਾਅਦ ਕਿਹਾ ਗਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਦੀ ਗਿਰਫ਼ਤ ਤੋਂ ਭੱਜ ਗਿਆ ਸੀ ਜਦਕਿ ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ  ਉਸ ਦੀ ਮੌਤ ਹੋਈ ਸੀ