ਮੁੱਖ ਮੰਤਰੀ ਵੱਲੋਂ ਸ਼ਹੀਦ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ

Punjab CM announces Ex-Gratia of Rs.50 lakh for next of kin of Martyr Lovepreet singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 16 ਆਰ.ਆਰ/11 ਸਿੱਖ ਦੇ ਸਿਪਾਹੀ ਲਵਪ੍ਰੀਤ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜੋ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ। ਇਹ ਬਹਾਦਰ ਜਵਾਨ 20 ਅਗਸਤ ਨੂੰ ਜੰਮੂ ਕਸ਼ਮੀਰ ਵਿਚ ਸੂਰਨਕੋਟ (ਪੁੰਛ ਸੈਕਟਰ) ਵਿਖੇ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਡੂੰਘੀ ਖੱਡ ਵਿੱਚ ਡਿੱਗ ਪਿਆ ਸੀ।

ਹੋਰ ਪੜ੍ਹੋ: ਨਿਹੰਗ 'ਤੇ ਲੱਗੇ ਘਰਵਾਲੀ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ, ਇਰਾਨ ਤੋਂ ਵਿਆਹ ਕੇ ਲਿਆਇਆ ਸੀ ਸਿੰਘਣੀ

ਫੌਜੀ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ  ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਹੋਰ ਪੜ੍ਹੋ: ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦੌਰਾਨ ITBP ਦੇ ASI ਗੁਰਮੁਖ ਸਿੰਘ ਸ਼ਹੀਦ

ਸਿਪਾਹੀ ਲਵਪ੍ਰੀਤ ਸਿੰਘ, ਜ਼ਿਲ੍ਹਾ ਗੁਰਦਾਸਪੁਰ ਵਿਚ ਤਹਿਸੀਲ ਬਟਾਲਾ ਦੇ ਪਿੰਡ ਮਾੜੀ ਟਾਂਡਾ ਦੇ ਵਾਸੀ ਸਨ। ਉਹ ਆਪਣੇ ਪਿੱਛੇ ਪਿਤਾ ਜਸਵਿੰਦਰ ਸਿੰਘ ਜੋ ਸਾਬਕਾ ਸੂਬੇਦਾਰ ਹਨ, ਮਾਤਾ ਰਵਿੰਦਰ ਕੌਰ ਅਤੇ ਭਰਾ ਸਿਪਾਹੀ ਮਨਪ੍ਰੀਤ ਸਿੰਘ ਜੋ 10 ਸਿੱਖ ਵਿੱਚ ਸੇਵਾ ਨਿਭਾਅ ਰਹੇ ਹਨ, ਨੂੰ ਛੱਡ ਗਏ ਹਨ।