‘ਇਥੇ ਔਰਤਾਂ ’ਤੇ ਜ਼ੁਲਮ ਹੋ ਰਹੇ ਹਨ, ਪਰ ਮੋਦੀ ਸਰਕਾਰ ਨੂੰ ਅਫ਼ਗ਼ਾਨਿਸਤਾਨ ਦੀ ਚਿੰਤਾ’ : ਓਵੈਸੀ

ਏਜੰਸੀ

ਖ਼ਬਰਾਂ, ਪੰਜਾਬ

‘ਇਥੇ ਔਰਤਾਂ ’ਤੇ ਜ਼ੁਲਮ ਹੋ ਰਹੇ ਹਨ, ਪਰ ਮੋਦੀ ਸਰਕਾਰ ਨੂੰ ਅਫ਼ਗ਼ਾਨਿਸਤਾਨ ਦੀ ਚਿੰਤਾ’ : ਓਵੈਸੀ

image

ਨਵੀਂ ਦਿੱਲੀ, 20 ਅਗੱਸਤ : ਅਫ਼ਗ਼ਾਨਿਸਤਾਨ ’ਚ ਤਾਲਿਬਾਨ ਦੇ ਕਬਜੇ ਤੋਂ ਬਾਅਦ ਉੱਥੋਂ ਦੀਆਂ ਔਰਤਾਂ ਅਪਣੇ ਅਧਿਕਾਰਾਂ ਅਤੇ ਉਨ੍ਹਾਂ ’ਤੇ ਹੋ ਰਹੇ ਜੁਲਮਾਂ ਨੂੰ ਲੈ ਕੇ ਡਰ ਵਿਚ ਰਹਿ ਰਹੀਆਂ ਹਨ। ਭਾਰਤ ਸਮੇਤ ਦੁਨੀਆ ਦੇ ਕਈ ਦੇਸਾਂ ਨੇ ਅਫ਼ਗ਼ਾਨਿਸਤਾਨ ਦੀ ਵਿਗੜਦੀ ਸਥਿਤੀ ਬਾਰੇ ਅਪਣੀ ਚਿੰਤਾ ਜਾਹਰ ਕੀਤੀ ਹੈ। ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ (ਏਆਈਐਮਆਈ) ਦੇ ਮੁੱਖੀ ਅਸਦੁਦੀਨ ਓਵੈਸੀ ਨੇ ਦੇਸ਼ ਵਿਚ ਔਰਤਾਂ ਵਿਰੁਧ ਅਪਰਾਧਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
ਅਸਦੁਦੀਨ ਓਵੈਸੀ ਨੇ ਹੈਦਰਾਬਾਦ ਵਿਚ ਕਿਹਾ, “ਭਾਰਤ ਵਿਚ ਤਕਰੀਬਨ 10 ਪ੍ਰਤੀਸ਼ਤ ਲੜਕੀਆਂ ਦੀ ਮੌਤ ਪੰਜ ਸਾਲ ਤੋਂ ਘੱਟ ਉਮਰ ਵਿਚ ਹੀ ਹੋ ਜਾਂਦੀ ਹੈ, ਪਰ ਚਿੰਤਾ ਅਫ਼ਗ਼ਾਨਿਸਤਾਨ ਦੀ ਹੋ ਰਹੀ ਹੈ।” ਉਨ੍ਹਾਂ ਕਿਹਾ ਕਿ, “ ਭਾਰਤ ਵਿਚ ਔਰਤਾਂ ਨਾਲ ਅਣਗਿਣਤ ਅੱਤਿਆਚਾਰ ਹੋ ਰਹੇ ਹਨ, ਪਰ ਕੇਂਦਰ ਸਰਕਾਰ ਅਫ਼ਗ਼ਾਨਿਸਤਾਨ ਦੀਆਂ ਔਰਤਾਂ ਬਾਰੇ ਚਿੰਤਤ ਹੈ।” ਓਵੈਸੀ ਨੇ ਕਿਹਾ ਕਿ ਤਾਲਿਬਾਨ ਦੇ ਅਫ਼ਗ਼ਾਨਿਸਤਾਨ ’ਤੇ ਕਬਜ਼ੇ ਦਾ ਸੱਭ ਤੋਂ ਜ਼ਿਆਦਾ ਫਾਇਦਾ ਪਾਕਿਸਤਾਨ ਨੂੰ ਹੋਇਆ ਹੈ। ਮਾਹਰਾਂ ਦਾ ਕਹਿਣਾ ਹੈ ਕਿ ਅਲਕਾਇਦਾ ਵਰਗੇ ਅਤਿਵਾਦੀ ਸੰਗਠਨ ਅਫ਼ਗ਼ਾਨਿਸਤਾਨ ਦੇ ਕੁੱਝ ਇਲਾਕਿਆਂ ਵਿਚ ਫਿਰ ਤੋਂ ਸਰਗਰਮ ਹੋ ਗਏ ਹਨ।        (ਏਜੰਸੀ)


ਜ਼ਿਕਰਯੋਗ ਹੈ ਕਿ ਤਾਲਿਬਾਨ ਦੇ ਤੇਜ ਅਤੇ ਅਚਾਨਕ ਹਮਲੇ ਦੇ ਚਾਰ ਦਿਨਾਂ ਬਾਅਦ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਦੀਆਂ ਸੜਕਾਂ ’ਤੇ ਕੋਈ ਔਰਤਾਂ ਨਜ਼ਰ ਨਹੀਂ ਆਈਆਂ ਹਨ। ਤਾਲਿਬਾਨ ਦੇ ਕਬਜੇ ਤੋਂ ਬਾਅਦ ਸਾਰੇ ਵਿਦਿਅਕ ਕੇਂਦਰ, ਸਕੂਲ, ਯੂਨੀਵਰਸਿਟੀਆਂ, ਸਰਕਾਰੀ ਇਮਾਰਤਾਂ ਅਤੇ ਪ੍ਰਾਈਵੇਟ ਦਫ਼ਤਰ ਵੀ ਬੰਦ ਕਰ ਦਿਤੇ ਗਏ ਹਨ।