ਪੰਜਾਬ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅਗਲੇ ਤਿੰਨ ਦਿਨਾਂ ਤੱਕ ਪਵੇਗਾ ਤੇਜ਼ ਮੀਂਹ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਨਸੂਨ ਹਿਮਾਚਲ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿਚ ਕਾਫੀ ਤਬਾਹੀ ਮਚਾ ਰਿਹਾ

Rain

 

 ਮੁਹਾਲੀ : ਮਾਨਸੂਨ ਹਿਮਾਚਲ ਅਤੇ ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿਚ ਕਾਫੀ ਤਬਾਹੀ ਮਚਾ ਰਿਹਾ ਹੈ। ਡੈਮ ਪਾਣੀ ਨਾਲ ਭਰ ਗਏ ਹਨ। ਅੱਜ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਪਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਅਤੇ ਹੁੰਮਸ ਵਧ ਰਹੀ ਹੈ। ਸੋਮਵਾਰ ਤੋਂ ਇਸ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।

 

 

ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਸ਼ਹਿਰਾਂ 'ਚ  ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਵਾਵਾਂ ਵੀ ਚੱਲ ਸਕਦੀਆਂ ਹਨ ਪਰ ਐਤਵਾਰ ਨੂੰ ਗਰਮੀ ਰਹੇਗੀ।

ਅੱਜ ਕੁਝ ਖੇਤਰਾਂ ਵਿੱਚ ਬੱਦਲ ਛਾਏ ਰਹਿਣਗੇ, ਪਰ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਆਲਮ ਇਹ ਹੈ ਕਿ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ।

ਮਾਲਵੇ 'ਚ ਬੱਦਲ ਛਾ ਸਕਦੇ ਹਨ
ਮੌਸਮ ਵਿਭਾਗ ਅਨੁਸਾਰ ਅੱਜ ਮਾਝੇ ਅਤੇ ਦੁਆਬੇ ਵਿੱਚ ਮੀਂਹ ਦੀ ਬਹੁਤ ਘੱਟ ਸੰਭਾਵਨਾ ਹੈ। ਦੂਜੇ ਪਾਸੇ ਮਾਲਵੇ ਵਿੱਚ ਅੱਜ ਮੀਂਹ ਪੈਣ ਦੇ ਆਸਾਰ ਹਨ।