ਪੰਜਾਬ ਵਿਚ ਸ਼ਰਾਬ ਮਾਫ਼ੀਆ ਦੀ ਉਚ ਪਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਚ ਸ਼ਰਾਬ ਮਾਫ਼ੀਆ ਦੀ ਉਚ ਪਧਰੀ ਜਾਂਚ ਹੋਵੇ : ਬਿਕਰਮ ਸਿੰਘ ਮਜੀਠੀਆ

image

ਅੰਮਿ੍ਤਸਰ, 20 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਵਿਚ ਸ਼ਰਾਬ ਮਾਫ਼ੀਆ ਦੇ ਕੰਮ ਦੀ ਉਚ ਪਧਰੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਅਤੇ ਕਿਹਾ ਕਿ ਇਸੇ ਮਾਫ਼ੀਆ ਦੀ ਜਾਂਚ ਦਿੱਲੀ ਵਿਚ ਸੀ ਬੀ ਆਈ ਵਲੋਂ ਕੀਤੀ ਜਾ ਰਹੀ ਹੈ ਜਿਸ ਨੇ ਦਿੱਲੀ ਦੇ ਸਾਰੇ ਸ਼ਰਾਬ ਕਾਰੋਬਾਰ 'ਤੇ ਕਬਜ਼ਾ ਕਰ ਲਿਆ ਸੀੇ | ਸ਼ਿਵਾਲਾ ਮੰਦਰ ਵਿਚ ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ 'ਆਪ' ਸਰਕਾਰ ਖ਼ਜ਼ਾਨੇ ਨੁੰ ਲੁੱਟ ਰਹੀ ਹੈ ਤਾਂ ਜੋ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਚੋਣਾਂ ਲੜੀਆਂ ਜਾ ਸਕਣ | ਪੰਜਾਬ ਦੀ ਆਬਕਾਰੀ ਨੀਤੀ ਜਿਸ ਨਾਲ ਸ਼ਰਾਬ ਦਾ ਕਾਰੋਬਾਰ ਕੁੱਝ ਚੋਣਵੇਂ ਲੋਕਾਂ ਦੇ ਹੱਥਾਂ ਵਿਚ ਸਿਮਟ ਕੇ ਰਹਿ ਗਿਆ ਹੈ, ਦਿੱਲੀ ਦੀ ਆਬਕਾਰੀ ਨੀਤੀ ਦੀ ਨਕਲ ਹੈ | ਜਦੋਂ ਦਿੱਲੀ ਵਿਚ ਸ਼ਰਾਬ ਨੀਤੀ ਵਿਚ ਭਿ੍ਸ਼ਟਾਚਾਰ ਦੀ ਜਾਂਚ ਹੋ ਰਹੀ ਹੈ ਤਾਂ ਫਿਰ ਪੰਜਾਬ ਵਿਚ ਵੀ ਹੋਣੀ ਚਾਹੀਦੀ ਹੈ |