ਚਿਤਾਵਨੀ! ਕਿਸੇ ਸਮੇਂ ਵੀ ਖੋਲ੍ਹੇ ਜਾ ਸਕਦੇ ਹਨ ਪੌਂਗ ਡੈਮ ਦੇ ਫਲੱਡ ਗੇਟ 

ਏਜੰਸੀ

ਖ਼ਬਰਾਂ, ਪੰਜਾਬ

ਭਾਰੀ ਬਾਰਿਸ਼ ਦੇ ਚਲਦੇ BBMB ਨੇ ਜਾਰੀ ਕੀਤੀ ਐਡਵਾਇਜ਼ਰੀ

pong dam

ਪੰਜਾਬ ਦੇ ਸਿੰਚਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੁਚੇਤ ਰਹਿਣ ਲਈ ਕਿਹਾ 
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ 'ਚੋਂ ਕਿਸੇ ਵੀ ਸਮੇਂ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਇਹ ਐਡਵਾਈਜ਼ਰੀ ਬੀ.ਬੀ.ਐੱਮ.ਬੀ. ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਕੀਤੀ ਗਈ ਸੀ।

ਐਡਵਾਈਜ਼ਰੀ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮਜ਼ ਤੇ ਸਿੰਚਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਅੰਕੜਿਆਂ ਅਨੁਸਾਰ ਮਹਾਰਾਜਾ ਝੀਲ ਦੀ ਸਮਰੱਥਾ 1410 ਫੁੱਟ ਹੈ, ਜਦੋਂਕਿ ਇਹ ਪਹਿਲਾਂ ਹੀ 1390 ਤੋਂ 1395 ਫੁੱਟ ਪਾਣੀ ਨਾਲ ਭਰੀ ਹੋਈ ਹੈ।

ਬੋਰਡ ਮੁਤਾਬਕ ਜੇਕਰ ਬਾਰਿਸ਼ ਜਾਰੀ ਰਹੀ ਤਾਂ ਬੰਨ੍ਹ ਦਾ ਪੱਧਰ ਹੋਰ ਵੱਧ ਜਾਵੇਗਾ, ਇਸ ਲਈ ਬਿਆਸ ਨਾਲ ਲੱਗਦੇ ਪਿੰਡਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਵਿਚ ਭਾਰੀ ਬਾਰਿਸ਼ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਕਾਫੀ ਜਾਨੀ ਤੇ ਮਾਲੀ ਨੁਕਸਾਨ ਵੀ ਹੋਇਆ ਹੈ।