‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਦਾ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅਮਰਗੜ੍ਹ ਵਿਖੇ ਕੀਤਾ ਜਾਵੇਗਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦਿੱਤੀ

district administration

'Khedan Watan Punjab Diyan' season-3 : "ਖੇਡਾਂ ਵਤਨ ਪੰਜਾਬ ਦੀਆਂ 2024” ਦੇ ਸੀਜ਼ਨ-3 ਦੇ ਉਦਘਾਟਨੀ ਸਮਾਰੋਹ ਮੌਕੇ ਚਲਾਈ ਜਾਣ ਵਾਲੀ ਮਸ਼ਾਲ 26 ਅਗਸਤ ਦਿਨ ਸੋਮਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਪੁਜਣ ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅਮਰਗੜ੍ਹ ਵਿਖੇ ਭਰਵਾ ਸਵਾਗਤ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦਿੱਤੀ। 

ਉਨ੍ਹਾਂ ਦੱਸਿਆ ਕਿ ਇਹ " ਖੇਡਾਂ ਵਤਨ ਪੰਜਾਬ ਦੀਆਂ 2024” ਦੇ ਸੀਜ਼ਨ-3  ਨੂੰ ਸਮਰਪਿਤ ਇਹ ਮਸ਼ਾਲ ਮਾਰਚ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ 29 ਅਗਸਤ ਨੂੰ ਸੰਗਰੂਰ ਵਿਖੇ ਪੁਜੇਗਾ। ਉਨ੍ਹਾਂ ਦੱਸਿਆ ਕਿ ਮਾਲੇਰਕੋਟਲਾ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਦਾ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਗਰਮ ਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 02 ਸਤੰਬਰ ਤੋ ਬਲਾਕ ਪੱਧਰੀ ਖੇਡਾਂ ਦਾ ਆਯੋਜਨ ਹੋਵੇਗਾ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-3 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-3 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦੀ ਸ਼ੁਰੂਆਤ 20 ਅਗਸਤ 2024 ਤੋਂ ਜ਼ਿਲ੍ਹਾ ਲੁਧਿਆਣਾ ਤੋਂ ਹੋਈ ਹੈ । ਜੋ ਕਿ ਮੋਗਾ,ਫਿਰੋਜਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,ਹੁਸਿਆਰਪੁਰ, ਜਲੰਧਰ,ਕਪੂਰਥਲਾ,ਐਸ.ਬੀ.ਐਸ.ਨਗਰ,ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਹੁੰਦੀ ਹੋਈ ਜ਼ਿਲ੍ਹਾ ਮਾਲੇਰਕੋਟਲਾ ਪੁਜੇਗੀ ਅਤੇ ਉਸੇ ਦਿਨ ਮਾਲੇਰਕੋਟਲਾ ਤੋਂ ਜ਼ਿਲ੍ਹਾ ਬਰਨਾਲ ਲਈ ਰਵਾਨਾ ਕਰ ਦਿੱਤੀ ਜਾਵੇਗੀ । ਖੇਡ ਮੁਕਾਬਲਿਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਸੰਗਰੂਰ ਤੋਂ ਕੀਤੀ ਜਾਵੇਗੀ ।

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀਆਂ ਬੁਰਾਈਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਖੇਡਾਂ ਵਤਨ ਪੰਜਾਬ ਦੀਆਂ-2023 ਸਬੰਧੀ 26 ਅਗਸਤ ਨੂੰ ਜ਼ਿਲ੍ਹੇ 'ਚ ਪੁੱਜਣ ਵਾਲੇ ਮਸ਼ਾਲ ਮਾਰਚ ਦੇ ਸਵਾਗਤ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੀਆਂ ਖੇਡਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ । ਉਨ੍ਹਾਂ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ www. eservices.punjab.gov.in ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।