Punjab BJP News: ਪੰਜਾਬ ਰਾਜਪਾਲ ਨੂੰ ਮਿਲਿਆ ਪੰਜਾਬ BJP ਦਾ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab BJP News: ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਮਿਲਿਆ BJP ਦਾ ਵਫ਼ਦ ਪੁਲਿਸ ਦੀ ਦੁਰਵਰਤੋਂ ਹੋ ਰਹੀ :ਅਸ਼ਵਨੀ

Punjab BJP delegation meets Punjab Governor

Punjab BJP delegation meets Punjab Governor:  ਚੰਡੀਗੜ੍ਹ : ਅਸ਼ਵਨੀ ਸ਼ਰਮਾ ਦੀ ਅਗਵਾਈ ’ਚ ਅੱਜ ਪੰਜਾਬ ਭਾਜਪਾ ਦੇ ਆਗੂਆਂ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਭਾਜਪਾ ਆਗੂਆਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਪੁਲਿਸ ਦੀ ਦੁਰਵਰਤੋਂ ਸਬੰਧੀ ਜਾਣੂ ਕਰਵਾਇਆ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਗੱਲ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਕੋਲੋਂ ਡਰ ਗਈ ਹੈ, ਜਿਸ ਦੇ ਚਲਦਿਆਂ ਭਾਜਪਾ ਆਗੂਆਂ ਨੂੰ ਘਰਾਂ ’ਚ ਹੀ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਕੋਈ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਬੰਧੀ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਲਈ ਭਾਜਪਾ ਵੱਲੋਂ ਸਮੁੱਚੇ ਪੰਜਾਬ ਵਿਚ ਕੈਂਪ ਲਗਾਏ ਜਾ ਰਹੇ ਹਨ ਜਦਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।