Punjab News : ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ
Punjab News : ਮੋਹਿੰਦਰ ਭਗਤ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ‘ਅਪਣਾ ਪਿੰਡ - ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ
Punjab News in Punjabi :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ।
‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਾਏ ਜਾਣ ਵਾਲੇ ਬਾਗਾਂ ਦਾ ਰੱਖ ਰਖਾਅ ਦਾ ਕੰਮ ਪਹਿਲੇ 3 ਸਾਲਾਂ ਮਗਨਰੇਗਾ ਵੱਲੋਂ ਕੀਤਾ ਜਾਵੇਗਾ। ਇਸ ਨਾਲ ਮਗਨਰੇਗਾ ਅਧੀਨ ਕੰਮ ਕਰਦੇ ਕਾਮਿਆਂ ਦੇ ਰੋਜ਼ਗਾਰ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾ ਕਿਹਾ ਕਿ 3 ਸਾਲਾਂ ਬਾਅਦ ਇਹ ਬਾਗ਼ ਪਿੰਡਾਂ ਦੀਆਂ ਪੰਚਾਇਤਾਂ ਦੇ ਦਿੱਤਾ ਜਾਣਗੇ। ਉਸ ਉਪਰੰਤ ਇਹਨਾਂ ਬਾਗ਼ਾਂ ਤੋਂ ਹੋਣ ਵਾਲੀ ਆਮਦਨ ਜ਼ਮੀਨ ਨਾਲ ਸਬੰਧ ਪੰਚਾਇਤ ਨੂੰ ਜਾਵੇਗੀ ਜੋਕਿ ਪਿੰਡਾਂ ਦੇ ਵਿਕਾਸ ਤੇ ਖ਼ਰਚ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਹਨਾਂ ਬਾਗਾਂ ਤੋਂ ਪ੍ਰਾਪਤ ਹੋਣ ਵਾਲੇ ਫ਼ਲਾਂ ਦੀ ਪ੍ਰੋਸੈਸਿੰਗ ਨਾਲ ਸੈਲਫ ਹੈਲਪ ਗਰੁੱਪਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ।
ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਸੂਬੇ ਦੇ 9 ਜਿਲ੍ਹਿਆਂ ਦੀ ਪੰਚਾਇਤੀ ਜ਼ਮੀਨਾਂ ਤੇ 65 ਏਕੜ ਵਿੱਚ ਬਾਗ ਲਗਾਏ ਜਾਣੇਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲੇ ਪੜਾਅ ਵਿੱਚ ਜਿਲ੍ਹਾ ਗੁਰਦਾਸਪੁਰ ਵਿੱਚ 5 ਏਕੜ ਜ਼ਮੀਨ ਤੇ ਬਾਗ ਲਗਾਏ ਜਾਣਗੇ, ਇਸੇ ਤਰ੍ਹਾਂ ਹੁਸ਼ਿਆਰਪੁਰ-22 ਏਕੜ, ਜਲੰਧਰ-2.5 ਏਕੜ, ਲੁਧਿਆਣਾਂ -5 ਏਕੜ, ਪਠਾਨਕੋਟ 15 ਏਕੜ, ਅੰਮ੍ਰਿਤਸਰ -2 ਏਕੜ, ਕਪੂਰਥਲਾ-4 ਏਕੜ, ਬਠਿੰਡਾ-6 ਏਕੜ ਅਤੇ ਮਲੇਰਕੋਟਲਾ ਵਿੱਚ 4 ਏਕੜ ਪੰਚਾਇਤੀ ਜ਼ਮੀਨਾਂ ਤੇ ਬਾਗ ਲਗਾਏ ਜਾਣਗੇ। ਇਸ ਮੁਹਿੰਮ ਦੀ ਸੁਰੂਆਤ ਕਰਦੇ ਹੋਏ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਉਨ੍ਹਾ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਮਤਾ ਪਾ ਕੇ ਪੰਚਾਇਤੀ ਜ਼ਮੀਨ ਤੇ ਬਾਗ਼ ਲਗਾਉਣ ਲਈ ਪਹੁੰਚ ਸਰਕਾਰ ਨੂੰ ਪਹੁੰਚ ਕਰ ਸਕਦੀਆਂ ਹਨ।
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਪਹਿਲਾ ਸੂਬੇ ਦਾ ਨਹਿਰੀ ਪਾਣੀ ਇਸਤੇਮਾਲ ਨਹੀਂ ਹੋ ਰਿਹਾ ਸੀ ਪਰ ਮੁੱਖ ਮੰਤਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਲ ਸਰੋਤ ਵਿਭਾਗ ਨਹਿਰਾਂ ਦਾ ਪਾਣੀ ਖੇਤਾਂ ਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਦੀ ਇਸ ਨਿਕੇਲੀ ਪਹਿਲ ਨਾਲ ਪਿੰਡਾਂ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਮਿਲੇਗਾ ਅਤੇ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਗਲੋਬਲ ਵਾਰਮਿੰਗ ਨੂੰ ਘਟਾਉਣ ਵਿੱਚ ਵੀ ਸਹਾਈ ਹੋਣਗੇ। ਮੰਤਰੀ ਸ੍ਰੀ ਸੌਂਦ ਨੇ ਪਿੰਡਾਂ ਦੀ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਦੇ ਆਰਥਿਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਇਲਾਕੇ ਨੂੰ ਹਰਿਆ ਭਰਿਆ ਬਣਾਉਣ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਬਾਗ਼ ਲਗਾਉਣ ਲਈ ਸਰਕਾਰ ਨੂੰ ਪਹੁੰਚ ਕਰਨ।
ਇਸ ਮੌਕੇ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਅਜੀਤ ਬਾਲਾਜੀ ਜੋਸ਼ੀ, ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸੈਲਿੰਦਰ ਕੌਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤਾਂ ਸ੍ਰੀ ਓਮਾ ਸੰਕਰ ਗੁਪਤਾ, ਸੰਯੁਕਤ ਵਿਕਾਸ ਕਮਿਸ਼ਨਰ- ਕਮ - ਕਮਿਸ਼ਨਰ ਮਗਨਰੇਗਾ ਡਾ. ਸ਼ੇਨਾ ਅਗਰਵਾਲ, ਮੁੱਖ ਭੂਮੀ ਪਾਲ ਸ਼੍ਰੀ ਮੋਹਿੰਦਰ ਸਿੰਘ ਸੈਣੀ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ ਤੋ ਹਾਜ਼ਰ ਸਨ।
(For more news apart from Punjab government launches special campaign to plant fruit trees on panchayat lands News in Punjabi, stay tuned to Rozana Spokesman)