Mankirt Aulakh News : ਵੱਡੀ ਖ਼ਬਰ : ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mankirt Aulakh News : ਕਿਹਾ-'ਇਹ ਨਾ ਸੋਚੀ ਤੈਨੂੰ ਧਮਕੀ ਦਾ ਕੋਈ ਮਜ਼ਾਕ ਕੀਤਾ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Mankirt Aulakh News in Punjabi : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਸਮਾਚਾਰ ਪ੍ਰਾਪਤ  ਹੋਇਆ ਹੈ। ਪੰਜਾਬੀ ਗਾਇਕ ਨੂੰ ਧਮਕੀ ਭਰਿਆ ਮੈਸੇਜ ਇਕ ਵਿਦੇਸ਼ ਨੰਬਰ ਤੋਂ ਭੇਜਿਆ ਗਿਆ ਹੈ। ਮੈਸੇਜ 'ਚ ਲਿਖਿਆ ਗਿਆ ਹੈ ਕਿ 'ਤਿਆਰੀ ਕਰ ਲੈ ਮੇਰੇ ਪੁੱਤ ਤੇਰਾ ਟਾਈਮ ਆ ਗਿਆ ਹੈ। ਚਾਹੇ ਤੇਰੀ ਜਨਾਨੀ ਹੋਵੇ ਚਾਹੇ ਤੇਰਾ ਬੱਚਾ ਹੋਵੇ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪੁੱਤ ਤੇਰਾ ਨੰਬਰ ਲਾਉਣਾ ਹੈ।  ਧਮਕੀ 'ਚ ਇਹ ਵੀ ਕਿਹਾ ਗਿਆ ਕਿ ਇਹ ਨਾ ਸੋਚੀ ਕਿ ਧਮਕੀ ਦਾ ਮਜ਼ਾਕ ਕੀਤਾ ਦੇਖੀ ਚੱਲ ਤੇਰੇ ਨਾਲ ਹੋਣਾ ਕੀ ਹੈ। ਇਸ ਧਮਕੀ ਨੂੰ ਕੋਈ ਮਜ਼ਾਕ ਨਾ ਸਮਝੀ। 

ਦੱਸਣਾ ਬਣਦਾ ਹੈ ਕਿ ਗਾਇਕ ਨੂੰ ਪਹਿਲਾਂ ਵੀ ਧਮਕੀ ਮਿਲ ਚੁੱਕੀ ਹੈ। ਜੇਲ 'ਚ ਬੰਦ ਲਾਰੈਂਸ ਬਿਸ਼ਨੋਈ ਦੇ ਵਿਰੋਧੀ ਦਵਿੰਦਰ ਬੰਬੀਹਾ ਵਲੋਂ ਮਨਕੀਰਤ ਨੂੰ ਧਮਕੀ ਦਿੱਤੀ ਗਈ। ਇਹ ਧਮਕੀ ਬਿਸ਼ਨੋਈ ਅਤੇ ਉਸ ਦੇ ਸਾਥੀ ਗੈਂਗਸਟਰ ਗੋਲਡੀ ਬਰਾੜ ਵਲੋਂ ਸਿੱਧੂ ਮੂਸੇਵਾਲਾ ਦਾ ਮਈ 2022 'ਚ ਹੋਏ ਕਤਲ ਦੀ ਜ਼ਿੰਮੇਵਾਈ ਲੈਣ ਤੋਂ ਬਾਅਦ ਦਿੱਤੀ ਗਈ ਸੀ। ਇਸ ਧਮਕੀ ਤੋਂ ਬਾਅਦ ਮਨਕੀਰਤ ਨੇ ਪੰਜਾਬ ਪੁਲਿਸ ਕੋਲੋਂ ਸੁਰੱਖਿਆ ਦੀ ਮੰਗ ਵੀ ਕੀਤੀ ਸੀ।  

 (For more news apart from  Punjabi singer Mankirt Aulakh receives death threat News in Punjabi, stay tuned to Rozana Spokesman)