ਭਾਰੀ ਮੀਹ ਸਬੰਧੀ ਸਰਕਾਰ ਵਲੋਂ ਅਲਰਟ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ

Raining

ਚੰਡੀਗੜ੍ਹ : ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੋਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤੱਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਪੈਂਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ (7-12 ਸੈਂਟੀਮੀਟਰ) ਤੋਂ ਬਹੁਤ ਭਾਰੀ ਮੀਹ (12 ਸੈਂਟੀਮੀਟਰ ਤੋਂ ਜਿਆਦਾ) ਪੈਣ ਦੀ ਸੰਭਾਵਨਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੋਰਾਨ ਪੰਜਾਬ ਰਾਜ ਦੇ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ । ਇਸ ਤੋਂ ਇਲਾਵਾ ਗੁਆਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ ਜਿਸ ਕਾਰਨ ਕੁਝ ਖੇਤਰਾਂ ਵਿਵੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ ਉਨ੍ਹਾਂ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ ਕਪੂਰਥਲਾ ਫਤਿਹਗੜ੍ਹ ਸਾਹਿਬ, ਐਸ.ਬੀ.ਐਸ.ਨਗਰ, ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਸ਼ਾਮਲ ਹਨ। ਬੁਲਾਰੇ ਨੇ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਲੋੜ ਅਨੁਸਾਰ ਢੁਕਵੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।