ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਾਭਾ ਸ਼ਹਿਰ ਵਿਖੇ ਨਗਰ ਕੀਰਤਨ 'ਚ ਸੰਗਤ ਦਾ ਭਾਰੀ ਇਕੱਠ

Large Nagar Kirtan dedicated to Baba Nanak's 550th Lighting

ਨਾਭਾ- ਨਾਭਾ ਵਿਖੇ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪਰਵ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆ ਨੇ ਕੀਤੀ। ਦੱਸ ਦਈਏ ਕਿ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ ਅਤੇ ਬਾਜ਼ਾਰਾਂ ਵਿਚ ਦੀ ਜਾਂਦਾ ਹੋਇਆ ਸ਼ਾਮ ਨੂੰ ਸਮਾਪਤ ਹੋਵੇਗਾ। ਇਹ ਨਗਰ ਕੀਰਤਨ SGPC ਅਤੇ ਪਿੰਡ ਦੂਲਦੀ ਦੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ। ਨਗਰ ਕੀਰਤਨ ਦੌਰਾਨ ਫੌਜੀ ਬੈਂਡ ,  ਕੀਰਤਨੀ ਜੱਥੇ, ਸਕੂਲੀ ਬੱਚਿਆਂ ਅਤੇ ਗੱਤਕਾ ਪਾਰਟੀ ਨੇ ਆਪਣੇ ਜੌਹਰ ਦਿਖਾਏ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੋਹੜਾ ਨੇ ਕਿਹਾ ਕਿ ਇਹ ਨਗਰ ਕੀਰਤਨ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕੱਢਿਆ ਗਿਆ ਹੈ ਅਤੇ ਇਸ ਨਗਰ ਕੀਰਤਨ ਵਿਚ ਸਿੱਖ ਜੱਥੇਬੰਦੀਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ ਹੈ। ਦੱਸ ਦਈਏ ਕਿ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਾਰੀ ਦੁਨੀਆ ਦੇ ਸਿੱਖ ਭਾਈਚਾਰੇ ਅੰਦਰ ਉਤਸ਼ਾਹ ਠਾਠਾਂ ਮਾਰ ਰਿਹਾ ਹੈ। ਜਿਸ ਨੂੰ ਲੈ ਕੇ ਹਰ ਜਗ੍ਹਾ ਨਗਰ ਕੀਰਤਨ ਕੱਢੇ ਜਾ ਰਹੇ ਹਨ ਅਤੇ ਸੰਗਤਾਂ ਵਲੋਂ ਭਰਵੇਂ ਹੁੰਗਾਰੇ ਨਾਲ ਉਨ੍ਹਾਂ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।