ਜਾਂਚ ਲਈ ਪਹਿਲਾਂ ਕਮੇਟੀ ਕੋਲ ਭੇਜੇ ਜਾਣ ਖੇਤੀਬਾੜੀ ਬਿਲ : ਢੀਂਡਸਾ

ਏਜੰਸੀ

ਖ਼ਬਰਾਂ, ਪੰਜਾਬ

ਜਾਂਚ ਲਈ ਪਹਿਲਾਂ ਕਮੇਟੀ ਕੋਲ ਭੇਜੇ ਜਾਣ ਖੇਤੀਬਾੜੀ ਬਿਲ : ਢੀਂਡਸਾ

image

ਸ਼ੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਖੇਤੀ ਬਿਲਾਂ ਦੇ ਵਿਰੋਧ ਵਿਚ ਅਪਣੇ ਵਿਚਾਰ ਰੱਖੇ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਵੀਂ ਬਣੀ ਹੈ ਤੇ ਇਹ ਪਾਰਟੀ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿਚ ਹੈ। ਉਨ੍ਹਾਂ ਕਿਹਾ ਅੱਜ ਲੋਕ ਸੋਚਦੇ ਹੋਣਗੇ ਕਿ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਸੜਕਾਂ ’ਤੇ ਕਿਉਂ ਆਏ ਹਨ। ਉਨ੍ਹਾਂ ਦੇ ਦਿਲ ਵਿਚ ਇਕ ਦਰਦ ਹੈ ਕਿਉਂਕਿ ਜਦੋਂ ਦੇਸ਼ ਨੂੰ ਉਨ੍ਹਾਂ ਦੇ ਅਨਾਜ ਦੀ ਲੋੜ ਸੀ ਤਾਂ ਉਨ੍ਹਾਂ ਨੇ ਅਪਣੀ ਜ਼ਮੀਨ ’ਤੇ ਅਨਾਜ ਪੈਦਾ ਕੀਤਾ, ਜੋ ਵਿਦੇਸ਼ਾਂ ਵਿਚ ਵੀ ਭੇਜਿਆ ਗਿਆ। ਉਨ੍ਹਾਂ ਕਿਹਾ ਕਈ ਮੈਂਬਰਾਂ ਦਾ ਕਹਿਣਾ ਹੈ ਕਿ ਐਮਐਸਪੀ ਹੋਣੀ ਚਾਹੀਦੀ ਹੈ ਤੇ ਮੈਂ ਵੀ ਕਹਿੰਦਾ ਹਾਂ ਕਿ ਐਮਐਸਪੀ ਹੋਣੀ ਚਾਹੀਦੀ ਹੈ ਪਰ ਮੈਂ ਇਹ ਪੁਛਣਾ ਚਾਹੁੰਦਾ ਹਾਂ ਕਿ ਕੀ ਅੱਜ ਤਕ ਕਿਸੇ ਨੇ ਕਿਸਾਨਾਂ ਨੂੰ ਸਹੀ ਐਮਐਸਪੀ ਦਿਤਾ ਹੈ? ਢੀਂਡਸਾ ਨੇ ਖੇਤੀਬਾੜੀ ਮੰਤਰੀ ਕੋਲ ਮੰਗ ਰੱਖੀ ਕਿ ਖੇਤੀ ਬਿਲਾਂ ਨੂੰ ਪਹਿਲਾਂ ਜਾਂਚ ਲਈ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ।