ਪੰਜਾਬ ਸਰਕਾਰ ਨੇ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ ਵਧਾਈ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

15 ਅਕਤੂਬਰ ਤਕ ਭੇਜੀ ਜਾ ਸਕਦੀ ਹੈ ਆਨ ਲਾਈਨ ਅਰਜ਼ੀ

Capt Amrinder Singh

ਚੰਡੀਗੜ੍ਹ : ਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ-ਵੱਖ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਲਈ ਆਖਰੀ ਤਾਰੀਖ ਵਿਚ ਵਾਧਾ ਕਰ ਦਿਤਾ ਹੈ। ਸਾਲ 2020-21 ਲਈ ਵਜ਼ੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ। 

ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਇਨ੍ਹਾਂ ਵਜ਼ੀਫ਼ਾ ਸਕੀਮਾਂ ਵਿਚ 9ਵ ਤੋਂ ਵੀਂ ਜਮਾਤ ਵਿਚ ਪੜ੍ਹਦੇ ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤਕ ਪੜ੍ਹਦੇ ਓ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12 ਤਕ ਪੜਦੇ ਐਸ.ਸੀ. ਵਿਦਿਆਰਥੀਆਂ ਲਈ ਅੱਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮ ਸ਼ਾਮਲ ਹੈ।

ਬੁਲਾਰੇ ਅਨੁਸਾਰ ਇਨ੍ਹਾਂ ਵਜ਼ੀਫ਼ਾ ਸਕੀਮਾਂ ਲਈ ਅਪਲਾਈ ਕਰਨ ਵਾਸਤੇ ਪੋਰਟਲ ਪਹਿਲਾਂ ਹੀ 16 ਸਤੰਬਰ ਤੋਂ ਖੁਲ੍ਹ ਚੁੱਕਾ ਹੈ। ਆਨ ਲਾਈਨ ਅਰਜ਼ੀ ਭੇਜਣ ਦੀ ਆਖਰੀ ਤਾਰੀਖ 15 ਅਕਤੂਬਰ 2020 ਰੱਖੀ ਗਈ ਹੈ ਜਦਕਿ ਸਕੂਲਾਂ ਦੀ ਪ੍ਰਵਾਨਗੀ ਅਤੇ ਜ਼ਿਲਿ੍ਹਆਂ ਨੂੰ ਆਨ ਲਾਈਨ ਡਾਟਾ ਭੇਜਣ ਦੀ ਆਖਰੀ ਮਿਤੀ 20 ਅਕਤੂਬਰ 2020 ਨਿਰਧਾਰਤ ਕੀਤੀ ਗਈ ਹੈ। 

ਜ਼ਿਲਿਆਂ ਲਈ ਪ੍ਰਵਾਨਗੀ ਅਤੇ ਅੱਗੇ ਸੂਬੇ ਨੂੰ ਆਨ ਲਾਈਨ ਡਾਟਾ ਭੇਜਣ ਦੀ ਮਿਤੀ 15 ਅਕਤੂਬਰ ਤੋਂ 27 ਅਕਤੂਬਰ 2020 ਤੈਅ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਸ ਤੋਂ ਬਾਅਦ ਪੋਰਟਲ ’ਤੇ ਅਪਲਾਈ ਕਰਨ ਦੀ ਮਿਤੀ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।