ਪਿੰਡ ਤੂਰਾਂ ਦੇ ਗੁਰਦੁਆਰਾ ਸਾਹਿਬ ’ਚ ਪਾਵਨ ਸਰੂਪ ਦੀ ਬੇਅਦਬੀ
ਸੀਸੀਟੀਵੀ ਵਿਚ ਕੈਦ ਹੋਈ ਬੇਅਦਬੀ ਦੀ ਸਾਰੀ ਘਟਨਾ
ਗੋਬਿੰਦਗੜ੍ਹ: ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਮੰਡੀ ਗੋਬਿੰਦਗੜ੍ਹ ਦੇ ਨੇੜੇ ਪੈਂਦੇ ਪਿੰਡ ਤੂਰਾਂ ਵਿਚ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ।
ਜੋ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਕੀਤੀ ਗਈ ਐ। ਪਿੰਡ ਵਾਸੀਆਂ ਨੇ ਘਟਨਾ ਦੀ ਇਕ ਸੀਸੀਟੀਵੀ ਫੁਟੇਜ ਵੀ ਜਾਰੀ ਕੀਤੀ ਐ, ਜਿਸ ਵਿਚ ਇਕ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਪਾਵਨ ਸਰੂਪ ਦੀ ਬੇਅਦਬੀ ਕਰਦੇ ਦੇਖਿਆ ਜਾ ਸਕਦੈ।
ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਸ਼ੋ੍ਰਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਪਿੰਡ ਤੂਰਾਂ ਵਿਚ ਵਾਪਰੀ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਐ। ਇਸ ਘਟਨਾ ਨੂੰ ਲੈ ਕੇ ਪੁਲਿਸ ਦੇ ਉਚ ਅਧਿਕਾਰੀਆਂ ਨੂੂੰ ਸਖ਼ਤ ਕਾਰਵਾਈ ਕਰਨ ਲਈ ਆਖਿਆ ਗਿਐ।
ਪਿੰਡ ਵਾਸੀਆਂ ਦਾ ਕਹਿਣੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲੇ ਨੂੰ ਪਾਗਲ ਹੋਣ ਦਾ ਸਰਟੀਫਿਕੇਟ ਦੇ ਦਿੱਤਾ ਗਿਆ। ਹੁਣ ਉਸ ਦਾ ਕੁੱਝ ਨਹੀਂ ਹੋਣਾ। ਇਸ ਮੌਕੇ ਨਿਹੰਗ ਸਿੰਘ ਨੇ ਕਿਹਾ ਕਿ ਹੁਣ ਸਾਨੂੰ ਇਨਸਾਫ਼ ਖ਼ੁਦ ਹੀ ਲੈਣੇ ਪੈਣਗੇ।
ਦੱਸ ਦਈਏ ਕਿ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਅਪਣੀ ਹਿਰਾਸਤ ਵਿਚ ਲੈ ਲਿਆ, ਜਿਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸਿਆ ਜਾ ਰਿਹੈ। ਫਿਲਹਾਲ ਇਸ ਘਟਨਾ ਨੂੰ ਲੈ ਕੇ ਇਲਾਕੇ ਭਰ ਵਿਚ ਭਾਰੀ ਰੋਸ ਪਾਇਆ ਜਾ ਰਿਹੈ।