ਨੈਣਾ ਦੇਵੀ ਤੋਂ ਮੱਥਾ ਟੇਕ ਵਾਪਿਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਗੱਡੀ 'ਤੇ ਡਿੱਗਿਆ ਦਰੱਖਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰੀ ਬਾਰਿਸ਼ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਰੋਡ ’ਤੇ ਅੱਜ ਇਕ ਵੱਡਾ ਹਾਦਸਾ ਵਾਪਰਿਆ। ਇ

Accident at Anandpur Sahib-Naina Devi road

ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ): ਭਾਰੀ ਬਾਰਿਸ਼ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਰੋਡ ’ਤੇ ਅੱਜ ਇਕ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ ਨੈਣਾ ਦੇਵੀ ਦੇ ਦਰਸ਼ਨਾਂ ਕਰਕੇ ਪਰਤ ਰਹੀ ਸ਼ਰਧਾਲੂਆਂ ਦੀ ਗੱਡੀ ਉੱਤੇ ਵੱਡੇ ਦਰੱਖਤ ਡਿੱਗ ਗਏ, ਜਿਸ ਕਾਰਨ ਕਾਰ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਹੋਰ ਪੜ੍ਹੋ: CM ਦੇ ਆਦੇਸ਼ਾਂ 'ਤੇ BR Ambedkar ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਜ਼ਖਮੀਆਂ ਨੂੰ ਸਥਾਨਕ ਲੋਕਾਂ ਅਤੇ ਪੁਲਿਸ ਨੇ ਭਾਈ ਜੈਤਾ ਜੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਚ ਭਰਤੀ ਕਰਵਾਇਆ। ਭਾਰੀ ਦਰੱਖਤ ਡਿੱਗਣ ਦਾ ਕਾਰਨ ਬਰਸਾਤ ਦਾ ਮੌਸਮ ਦੱਸਿਆ ਜਾ ਰਿਹਾ ਹੈ। ਦਰੱਖ਼ਤ ਜੜ੍ਹਾਂ ਸਮੇਤ ਸੜਕ ਵਾਲੀ ਸਾਈਡ ਨੂੰ ਹੀ ਡਿੱਗ ਗਿਆ, ਜਿਸ ਦੇ ਹੇਠਾਂ ਇਨੋਵਾ ਗੱਡੀ ਆ ਗਈ। ਮੌਕੇ ’ਤੇ ਪਹੁੰਚੀ ਪੁਲਿਸ ਨੇ ਕਾਰ ਸਵਾਰ ਵਿਅਕਤੀਆਂ ਨੂੰ ਹਸਪਤਾਲ ਪਹੁੰਚਾਇਆ।

ਹੋਰ ਪੜ੍ਹੋ: ਜੰਮੂ ਵਿਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, ਦੋ ਪਾਇਲਟ ਹੋਏ ਜ਼ਖਮੀ

 ਦਰੱਖ਼ਤ ਅਤੇ ਗੱਡੀ ਨੂੰ ਪਾਸੇ ਕਰਨ ਲਈ ਵੱਡੀ ਮਸ਼ੀਨ ਦੀ ਵਰਤੋਂ ਕੀਤੀ ਗਈ, ਜਿਸ ਕਾਰਨ ਮੁੱਖ ਮਾਰਗ ’ਤੇ ਜਾਮ ਲੱਗਿਆ ਰਿਹਾ। ਇਸ ਮੌਕੇ ਕਾਰ ਸਵਾਰ ਵਿਅਕਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਲੁਧਿਆਣਾ ਦੇ ਵਸਨੀਕ ਹਨ ਤੇ ਉਹ ਨੈਣਾ ਦੇਵੀ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸਨ।