ਵਿਧਾਇਕ ਸਿਮਰਜੀਤ ਬੈਂਸ ਨੇ ਅਕਾਲੀਆਂ ਨੂੰ ਪਾਈ ਝਾੜ, ਨਵਜੋਤ ਸਿੱਧੂ ਦੀ ਕੀਤੀ ਤਾਰੀਫ਼ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੈਨੂੰ ਉਮੀਦ ਹੈ ਕਿ ਨਵੇਂ ਸੀਐੱਮ ਜਲਦ ਤੋਂ ਜਲਦ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣਗੇ

Simarjit Singh Bains

 

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਕਾਲੀ ਦਲ ਦੇ ਵਰਕਰਾਂ 'ਤੇ ਦਿੱਲੀ 'ਚ ਹੋਏ ਹਮਲੇ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਦਿੱਤੇ ਗਏ ਪ੍ਰਤੀਕਰਮ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਵਾਲਾ ਦੱਸਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੈਂਸ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਬੀਤੇ ਦਿਨੀਂ ਪਾਰਟੀ ਵਰਕਰਾਂ ਉੱਪਰ ਹੋਏ ਹਮਲੇ ਨੂੰ ਲੈ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਬੈਂਸ ਰਾਜੇਵਾਲ ਦਾ ਵੀ ਸਮਰਥਨ ਕਰਦੇ ਹੋਏ ਨਜ਼ਰ ਆਏ। ਸ੍ਰੀ ਅਕਾਲ ਤਖਤ ਸਾਹਿਬ ਜੱਥੇਦਾਰ ਵੱਲੋਂ ਚਰਨਜੀਤ ਚੰਨੀ ਲੈ ਕੇ ਦਿੱਤੇ ਗਏ ਬਿਆਨ 'ਤੇ ਵੀ ਉਨ੍ਹਾਂ ਨੇ ਕਿਹਾ ਕਿ ਬੰਦੇ ਦੇ ਗੁਣ ਦੇਖ ਕੇ ਉਸ 'ਤੇ ਵਿਚਾਰ ਦੇਣਾ ਚਾਹੀਦਾ ਹੈ ਨਾ ਕਿ ਉਸ ਦੀ ਜਾਤ ਪਾਤ ਧਰਮ 'ਤੇ। ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਤਾਂ ਉਥੇ ਹੀ ਹੁਣ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਲੋਕਾਂ ਨੂੰ ਵਧੀਆ ਕੰਮ ਅਤੇ ਇਨਸਾਫ਼ ਮਿਲਦਾ ਹੋਇਆ ਨਜ਼ਰ ਆਵੇਗਾ।

ਉਹਨਾਂ ਨੇ ਚਰਨਜੀਤ ਚੰਨੀ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਨਵੇਂ ਸੀਐੱਮ ਜਲਦ ਤੋਂ ਜਲਦ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣਗੇ ਉਨ੍ਹਾਂ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਵੀ ਉਨ੍ਹਾਂ ਦੀ ਜੰਮ ਕੇ ਤਾਰੀਫ ਕੀਤੀ ਹੈ।

ਸਿਮਰਜੀਤ ਸਿੰਘ ਬੈਂਸ ਨੇ ਬੇਅਦਬੀ ਦਾ ਜ਼ਿਕਰ ਕਰਦੇ ਹੋਏ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ ਅਤੇ ਬੀਤੇ ਸਮੇਂ ਦੌਰਾਨ ਕੀਤੇ ਕਾਰਜਕਾਲ ਦੇ ਕੰਮਾਂ ਨੂੰ ਵੀ ਯਾਦ ਕਰਵਾਇਆ। ਨਵਜੋਤ ਸਿੱਧੂ ਦੀ ਤਾਰੀਫ ਕਰਦਿਆਂ ਬੈਂਸ ਨੇ ਕਿਹਾ ਕਿ ਅਸੀਂ ਬਹੁਤ ਲੰਮੇ ਸਮੇਂ ਤੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਉਡੀਕ ਕਰ ਰਹੇ ਸੀ ਤੇ ਜੇ ਨਵਜੋਤ ਸਿੱਧੂ ਨੇ ਉਹ ਲਾਂਘਾ ਖੁਲਵਾ ਵੀ ਦਿੱਤਾ ਤਾਂ ਹੁਣ ਉਹਨਾਂ 'ਤੇ ਬੇਤੁਕੇ ਬਿਆਨ ਦੇਣਾ ਗਲਤ ਹੈ।