ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖ਼ਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਣਾ ਕੇਪੀ ਨੇ ਇਹਨਾਂ ਦੋਸ਼ਾਂ ਨੂੰ ਨਕਾਰਦਿਆਂ ਜਾਂਚ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।

Rana KP Singh

 

ਚੰਡੀਗੜ੍ਹ: ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਜਾਂਚ ਗੈਰਕਾਨੂੰਨੀ ਮਾਈਨਿੰਗ ’ਚ ਸ਼ਮੂਲੀਅਤ ਦੇ ਮਾਮਲੇ ਵਿਚ ਕੀਤੀ ਜਾਵੇਗੀ।

ਇਸ ਮਾਮਲੇ ਦੀ ਜਾਂਚ ਮਾਈਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਈਡੀ ਮਾਈਨਿੰਗ ਦੇ ਮੈਂਬਰਾਂ ਦੀ ਸਾਂਝੀ ਕਮੇਟੀ ਵੱਲੋਂ ਕੀਤੀ ਜਾਵੇਗੀ। ਪੰਜਾਬ ਦੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਾਬਕਾ ਸਪੀਕਰ ਰਾਣਾ ਕੇਪੀ ਹੇਠ ਕੰਮ ਕਰਦੇ ਵਿਅਕਤੀਆਂ ਨੇ ਪ੍ਰੋਟੈਕਸ਼ਨ ਮਨੀ ਵਜੋਂ ਰੋਪੜ ਤੇ ਆਨੰਦਪੁਰ ਸਾਹਿਬ ਖੇਤਰਾਂ ਵਿਚ ਚੱਲ ਰਹੇ ਕਰੱਸ਼ਰਾਂ ਤੋਂ ਕਥਿਤ ਤੌਰ ’ਤੇ ਲੱਖਾਂ ਰੁਪਏ ਇਕੱਠੇ ਕੀਤੇ ਹਨ। ਉਧਰ ਰਾਣਾ ਕੇਪੀ ਨੇ ਇਹਨਾਂ ਦੋਸ਼ਾਂ ਨੂੰ ਨਕਾਰਦਿਆਂ ਜਾਂਚ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ।