ਰਾਣਾ ਕੇਪੀ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਕੀਤੀ ਮੰਗ

ਏਜੰਸੀ

ਖ਼ਬਰਾਂ, ਪੰਜਾਬ

ਜੇਕਰ ਮੈਂ ਅਦਾਲਤ ਵਿਚ ਜਾਵਾਂਗਾ ਤਾਂ ਖ਼ੁਦ ਜਾਵਾਂਗਾ, ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਬੈਂਸ 'ਤੇ ਭਰੋਸਾ ਨਹੀਂ

Rana KP

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇਪੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਰਾਣਾ ਕੇਪੀ ਨੇ ਆਪਣੇ 'ਤੇ ਲੱਗੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ 'ਤੇ ਕਿਹਾ ਕਿ ਮੇਰਾ ਪਿਛਲੇ 40 ਸਾਲਾਂ ਦਾ ਸਿਆਸੀ ਕਰੀਅਰ ਹੈ ਅਤੇ ਮੈਨੂੰ ਮਾਣ ਹੈ ਕਿ ਮੇਰਾ ਕਰੀਅਰ ਬੇਦਾਗ਼ ਹੈ ਅਤੇ ਮੈਂ ਇੱਕ ਇਮਾਨਦਾਰ ਵਿਅਕਤੀ ਹਾਂ।

ਸਾਬਕਾ ਸਪੀਕਰ ਨੇ ਕਿਹਾ ਕਿ ਮਾਈਨਿੰਗ ਬਾਰੇ ਪੂਰੀ ਦੁਨੀਆ ਜਾਣਦੀ ਹੈ। ਕੁਝ ਵੀ ਲੁਕਿਆ ਨਹੀਂ ਹੈ। ਭਾਰਤ ਵਿਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਫ਼ੌਜੀ ਨੂੰ ਇਹ ਕਹਿਣ ਲਈ ਹਾਈ ਕੋਰਟ ਵਿਚ ਜਾਣਾ ਪਿਆ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਖ਼ੁਦ ਸਰਹੱਦ ਦਾ ਦੌਰਾ ਕਰਨਾ ਪਿਆ ਅਤੇ ਚਿੰਤਾ ਪ੍ਰਗਟਾਈ ਗਈ ਕਿ ਮਾਈਨਿੰਗ ਦੇਸ਼ ਲਈ ਖ਼ਤਰਾ ਹੈ।

ਰਾਣਾ ਕੇਪੀ ਨੇ ਕਿਹਾ ਕਿ ਜੇਕਰ ਮੈਂ ਅਦਾਲਤ ਵਿਚ ਜਾਵਾਂਗਾ ਤਾਂ ਖ਼ੁਦ ਜਾਵਾਂਗਾ, ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਬੈਂਸ 'ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰਜੋਤ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਅਤੇ ਸੂਬੇ ਭਰ ਵਿਚ ਵੱਡੇ ਪੱਧਰ 'ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਭਾਵੇਂ ਅਦਾਲਤਾਂ ਨੇ ਮਾਨਸੂਨ ਸੀਜ਼ਨ ਦੌਰਾਨ ਮਾਈਨਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ।